Friday, November 22, 2024
 

ਚੰਡੀਗੜ੍ਹ / ਮੋਹਾਲੀ

ਆਮ ਆਦਮੀ ਪਾਰਟੀ ਮੋਹਾਲੀ ਨੇ ਕਿਸਾਨਾਂ 'ਤੇ ਹੋਏ ਅੱਤਿਆਚਾਰਾਂ ਖ਼ਿਲਾਫ਼ ਕੀਤਾ ਭਾਜਪਾ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ

August 31, 2021 05:10 PM

ਸੰਵਿਧਾਨਕ ਹੱਕਾਂ ਦੀ ਰਾਖੀ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ : ਕੁਲਤਾਰ ਸਿੰਘ ਸੰਧਵਾਂ

ਮੋਹਾਲੀ (ਸੱਚੀ ਕਲਮ ਬਿਊਰੋ) : ਕਰਨਾਲ ਵਿੱਚ ਸ਼ਾਂਤਮਈ ਧਰਨਾਕਾਰੀ ਕਿਸਾਨਾਂ 'ਤੇ ਪੁਲਿਸ ਵੱਲੋਂ ਕੀਤੇ ਅੱਤਿਆਚਾਰਾਂ ਦੇ ਰੋਸ ਵਜੋਂ ਆਮ ਆਦਮੀ ਪਾਰਟੀ (ਆਪ) ਜਿਲ੍ਹਾ ਮੋਹਾਲੀ ਵੱਲੋਂ 31 ਅਗਸਤ ਦਿਨ ਮੰਗਲਵਾਰ ਨੂੰ ਹਰਿਆਣਾ ਦੀ ਖੱਟਰ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਐਮ.ਐਲ.ਏ ਕੁਲਤਾਰ ਸਿੰਘ ਸੰਧਵਾਂ ਜੀ ਨੇ ਕਿਹਾ, 'ਹਰਿਆਣਾ ਦੇ ਕਰਨਾਲ 'ਚ ਕਿਸਾਨਾਂ 'ਤੇ ਪੁਲੀਸ ਵੱਲੋਂ ਕੀਤੇ ਅੰਨ੍ਹੇ ਤਸ਼ੱਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਜ਼ਿੰਮੇਵਾਰ ਹਨ, ਕਿਉਂਕਿ ਨਰਿੰਦਰ ਮੋਦੀ ਅਤੇ ਖੱਟਰ ਸਰਕਾਰ ਕਿਸਾਨਾਂ ਦੀ ਆਵਾਜ਼ ਸੁਣਨ ਦੀ ਬਜਾਏ ਕਿਸਾਨਾਂ ਦੀ ਆਵਾਜ਼ ਨੂੰ ਤਾਲਿਬਾਨੀ ਤਸ਼ੱਦਦ ਨਾਲ ਦਬਾਉਣਾ ਚਾਹੁੰਦੀ ਹੈ।'

ਜਿਲ੍ਹਾ ਪ੍ਰਧਾਨ ਗੋਵਿੰਦਰ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੁਕਮਾਂ ਤੇ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ 'ਤੇ ਕੀਤੇ ਲਾਠੀਚਾਰਜ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ ਹੈ ਅਤੇ 10 ਤੋਂ ਜ਼ਿਆਦਾ ਕਿਸਾਨ ਗੰਭੀਰ ਜ਼ਖ਼ਮੀ ਹੋਏ ਹਨ। ਸ਼ਹੀਦ ਹੋਏ ਕਿਸਾਨ ਸੁਸ਼ੀਲ ਕਾਜਲ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ।
ਜਿਲ੍ਹਾ ਸਕੱਤਰ ਪ੍ਰਭਜੋਤ ਕੌਰ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਕਿਸਾਨਾਂ-ਮਜ਼ਦੂਰਾਂ ਦਾ ਬਲੀਦਾਨ ਅਜਾਈਂ ਨਹੀਂ ਜਾਵੇਗਾ। ਇਨ੍ਹਾਂ ਸਮੂਹ ਸ਼ਹੀਦਾਂ ਦਾ ਨਾਂਅ ਸੁਨਹਿਰੇ ਅੱਖਰਾਂ 'ਚ ਲਿਖਿਆ ਜਾਵੇਗਾ।

ਨਰਿੰਦਰ ਮੋਦੀ ਅਤੇ ਖੱਟਰ ਸਰਕਾਰ ਦੀ ਅਲੋਚਨਾ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ, ''ਭਾਰਤ ਲੋਕਤੰਤਰ ਦੇਸ਼ ਹੈ, ਜੋ ਕਿ ਸੰਵਿਧਾਨ ਅਨੁਸਾਰ ਚੱਲਦਾ ਹੈ। ਦੇਸ਼ ਦੇ ਕਿਸਾਨ ਆਪਣੀਆਂ ਹੱਕੀਂ ਮੰਗਾਂ ਲਈ ਭਾਰਤੀ ਸੰਵਿਧਾਨ ਰਾਹੀਂ ਮਿਲੇ ਰੋਸ ਪ੍ਰਦਰਸ਼ਨ ਦੇ ਹੱਕ ਦੀ ਵਰਤੋਂ ਕਰਕੇ ਸੰਘਰਸ਼ ਕਰ ਰਹੇ ਹਨ, ਪਰ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਕਿਸਾਨਾਂ ਦੇ ਸੰਵਿਧਾਨਕ ਹੱਕਾਂ 'ਤੇ ਵੀ ਡਾਕੇ ਮਾਰ ਰਹੀਆਂ ਹਨ। ਭਾਜਪਾ ਸਰਕਾਰਾਂ ਨਾਗਰਿਕਾਂ ਤੋਂ ਸੰਵਿਧਾਨ ਹੱਕ ਖੋਹ ਕੇ ਲੋਕਤੰਤਰ ਦੀ ਹੱਤਿਆ ਕਰ ਰਹੀਆਂ ਹਨ ।
ਲੋਕ ਸਭਾ ਸਹਿ ਸਕੱਤਰ ਡਾਕਟਰ ਸੰਨੀ ਆਹਲੂਵਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਹੋਂਦ ਤੋਂ ਹੀ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਖੜੀ ਹੈ। ਇਸ ਲਈ 'ਆਪ' ਵੱਲੋਂ 31 ਅਗਸਤ ਨੂੰ ਪੰਜਾਬ ਭਰ 'ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ ਅੱਗੇ ਨਰਿੰਦਰ ਮੋਦੀ ਅਤੇ ਮਨੋਹਰ ਲਾਲ ਖੱਟਰ ਸਰਕਾਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ। ਉਨ੍ਹਾਂ ਨੇ ਭਾਰਤੀ ਸਰਕਾਰ ਨੂੰ ਚਣੋਤੀ ਦਿੰਦਿਆਂ ਕਿਹਾ ਕਿ ਕਰਨਾਲ ਵਿੱਚ ਕਿਸਾਨਾਂ 'ਤੇ ਲਾਠੀਚਾਰਜ ਕਰਨ ਦੇ ਹੁਕਮ ਦੇਣ ਵਾਲੇ ਐਸ.ਡੀ.ਐਮ ਅਤੇ ਪੁਲੀਸ ਅਧਿਕਾਰੀਆਂ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ ਤਾਂ ਕਿ ਭਵਿੱਖ ਵਿੱਚ ਕੋਈ ਵੀ ਅਧਿਕਾਰੀ- ਕਰਮਚਾਰੀ ਆਪਣੇ ਸਿਆਸੀ ਆਕਾ ਨੂੰ ਖ਼ੁਸ਼ ਕਰਨ ਲਈ ਆਮ ਨਾਗਰਿਕਾਂ 'ਤੇ ਜ਼ੁਲਮ ਢਾਹੁਣ ਤੋਂ ਪਹਿਲਾਂ ਦਸ ਬਾਰ ਸੋਚੇ। 'ਆਪ' ਆਗੂਆਂ ਨੇ ਮੰਗ ਕੀਤੀ ਕਿ ਇਸ ਅੱਤਿਆਚਾਰ ਲਈ ਸਮੁੱਚੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਰਕਾਰ ਸਮੇਤ ਭਾਜਪਾ ਅੰਨਦਾਤਾ ਕੋਲੋਂ ਜਨਤਕ ਤੌਰ 'ਤੇ ਮੁਆਫ਼ੀ ਮੰਗੇ ।
ਇਸ ਮੌਕੇ ਵਪਾਰਮੰਡਲ ਪ੍ਰਧਾਨ ਵਨੀਤ ਵਰਮਾ , ਯੂਥ ਲੀਡਰ ਗੁਰਤੇਜ ਸਿੰਘ ਪੰਨੂੰ, ਗੁਰਮੇਜ ਸਿੰਘ ਕਾਹਲੋਂ, ਬਹਾਦਰ ਸਿੰਘ ਚਹਿਲ, ਸ਼ੁਭਾਸ਼ ਸ਼ਰਮਾ, ਕੁਲਜੀਤ ਸਿੰਘ ਰੰਧਾਵਾ, ਹਰਜੀਤ ਬੰਟੀ, ਸ਼ਵਰਨਜੀਤ ਕੌਰ ਬਲਟਾਣਾ, ਕਸ਼ਮੀਰ ਕੌਰ, ਸ਼ਵੀਟੀ ਸ਼ਰਮਾ, ਅਮਰਦੀਪ ਕੌਰ, ਸਵਰਨ ਸ਼ਰਮਾ , ਮਨਦੀਪ ਸਿੰਘ ਮਟੌਰ , ਕਰਮਜੀਤ ਚੌਹਾਨ , ਕਰਮਜੀਤ ਸਿੰਘ , ਪ੍ਰਭਜੌਤ ਬਲੌਂਗੀ , ਰਜੇਸ਼ ਰਾਣਾ ਆਦਿ ਆਹੁਦੇਦਾਰ ਸ਼ਾਮਿਲ ਹੋਏ ।

 

Have something to say? Post your comment

Subscribe