ਨਵੀਂ ਦਿੱਲੀ : ਮੌਸਮ ਵਿਭਾਗ ਨੇ ਦਿੱਲੀ, ਐਨਸੀਆਰ, ਉੱਤਰ ਪ੍ਰਦੇਸ਼, ਹਰਿਆਣਾ ਤੇ ਰਾਜਸਥਾਨ ਦੇ ਕਈ ਹਿੱਸਿਆਂ 'ਚ ਅੱਜ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਦਿੱਲੀ (ਲੋਧੀ ਰੋਡ, ਆਈਜੀਆਈ ਏਅਰਪੋਰਟ), ਐਨਸੀਆਰ (ਗੁਰੂਗ੍ਰਾਮ, ਮਾਨੇਸਰ, ਫਰੀਦਾਬਾਦ, ਬੱਲਭਗੜ੍ਹ, ਨੋਇਡਾ, ਗ੍ਰੇਟਰ ਨੋਇਡਾ, ਇੰਦਰਾਪੁਰਮ, ਲੋਨੀ ਪੇਂਡੂ, ਹਿੰਡਨ ਏਐਫ, ਗਾਜ਼ੀਆਬਾਦ, ਦਾਦਰੀ) ਵਿੱਚ ਜ਼ਿਆਦਾਤਰ ਥਾਵਾਂ 'ਤੇ ਮੀਂਹ ਤੇ ਝੱਖੜ ਆਉਣ ਦੀ ਸੰਭਾਵਨਾ ਹੈ। ਮੀਂਹ ਦਾ ਇਹ ਸਿਲਸਿਲਾ ਅਗਲੇ ਕਈ ਦਿਨਾਂ ਤਕ ਜਾਰੀ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਸੂਬਿਆਂ 'ਚ 4 ਸਤੰਬਰ ਤਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਕਈ ਸੂਬਿਆਂ ਲਈ ਓਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਤੇ ਮੱਧ ਭਾਰਤ 'ਚ ਮੀਂਹ ਦੀ ਗਤੀਵਿਧੀਆਂ 'ਚ ਵਾਧਾ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਹੌਲੀ-ਹੌਲੀ ਕਮੀ ਆਉਣ ਦੀ ਸੰਭਾਵਨਾ ਹੈ। ਪਿਛਲੇ ਕਈ ਦਿਨਾਂ ਤੋਂ ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਮੀਂਹ ਪੈ ਰਿਹਾ ਹੈ। ਪਹਾੜੀ ਇਲਾਕਿਆਂ 'ਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ 'ਚ ਵਾਧਾ ਹੋਇਆ ਹੈ ਤੇ ਨਦੀਆਂ ਭਰੀਆਂ ਹੋਈਆਂ ਹਨ। ਦੇਸ਼ ਦੀ ਰਾਜਧਾਨੀ ਦਿੱਲੀ-ਐਨਸੀਆਰ ਦੇ ਕਈ ਹਿੱਸਿਆਂ 'ਚ ਬੁੱਧਵਾਰ ਸਵੇਰੇ ਭਾਰੀ ਮੀਂਹ ਪਿਆ।