Friday, November 22, 2024
 

ਸਿਆਸੀ

ਹਰੀਸ਼ ਰਾਵਤ ਨੇ ਮੰਗੀ ਮੁਆਫੀ, ਦੇਖੋ ਕੀ ਕਿਹਾ ?

September 01, 2021 11:18 AM

ਚੰਡੀਗੜ੍ਹ : ਬੀਤੇ ਦਿਨ ਪੰਜਾਬ ਮਾਮਲਿਆ ਦੇ ਇੰਚਾਰਜ ਹਰੀਸ਼ ਰਾਵਤ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਕਾਰਜਕਾਰੀ ਪ੍ਰਧਾਨਾਂ ਦੇ ਨਾਲ ਮੁਲਾਕਾਤ ਕੀਤੀ ਸੀ। ਇਸ ਮੀਟਿੰਗ ਤੋਂ ਬਾਅਦ ਹਰੀਸ਼ ਰਾਵਤ ਨੇ ਸਿੱਧੂ ਤੇ ਕਾਰਜਕਾਰੀ ਪ੍ਰਧਾਨਾਂ ਨੂੰ 'ਪੰਜ ਪਿਆਰੇ' ਦੱਸਿਆ। ਜਿਸ ਤੋਂ ਬਾਅਦ ਮਾਮਲਾ ਕਾਫੀ ਗੰਭੀਰ ਹੋ ਗਿਆ ਸੀ ਅਤੇ ਵੱਖ ਵੱਖ ਸਿਆਸੀ ਆਗੂਆਂ ਵਲੋਂ ਇਸ ਦੀ ਨਿੰਦਾ ਕੀਤੀ ਗਈ ਸੀ। ਮਾਮਲੇ ਨੂੰ ਜਿਆਦਾ ਭਖਦਾ ਹੋਏ ਦੇਖਦੇ ਹੋਏ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਮੁਆਫੀ ਮੰਗ ਲਈ ਹੈ।

ਸੋਸ਼ਲ ਮੀਡੀਆ ’ਤੇ ਮੁਆਫੀ ਮੰਗਦੇ ਹੋਏ ਹਰੀਸ਼ ਰਾਵਤ ਨੇ ਕਿਹਾ ਕਿ ਕਦੇ ਤੁਸੀਂ ਸਤਿਕਾਰ ਦਿੰਦੇ ਹੋਏ ਕੁਝ ਅਜਿਹੇ ਸ਼ਬਦਾਂ ਦਾ ਇਸਤੇਮਾਲ ਕਰ ਦਿੰਦੇ ਹਾਂ ਜੋ ਇਤਰਾਜ਼ਯੋਗ ਹੁੰਦੇ ਹਨ। ਮੇਰੇ ਤੋਂ ਵੀ ਕੱਲ ਆਪਣੇ ਮਾਨਯੋਗ ਪ੍ਰਧਾਨ ਅਤੇ ਚਾਰ ਕਾਰਜਕਾਰੀ ਪ੍ਰਧਾਨਾਂ ਦੇ ਲਈ ਪੰਜ ਪਿਆਰੇ ਸ਼ਬਦ ਦਾ ਇਸਤੇਮਾਲ ਕਰਨ ਦੀ ਗਲਤੀ ਹੋਈ ਹੈ। ਮੈ ਦੇਸ਼ ਦੇ ਇਤਿਹਾਸ ਦਾ ਵਿਦਿਆਰਥੀ ਹਾਂ ਅਤੇ ਪੰਜ ਪਿਆਰਿਆਂ ਦੇ ਖਾਸ ਸਥਾਨ ਦੀ ਕਿਸੇ ਹੋਰ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ ਹੈ। ਮੇਰੇ ਤੋਂ ਵੀ ਇਹ ਗਲਤੀ ਹੋਈ ਹੈ ਮੈ ਲੋਕਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲਈ ਮੁਆਫੀ ਮੰਗਦਾ ਹਾਂ। ਮੈ ਪਛਤਾਵੇਂ ਵੱਜੋਂ ਆਪਣੇ ਸੂਬੇ ਦੇ ਕਿਸੇ ਗੁਰਦੁਆਰੇ ਚ ਕੁਝ ਸਮਾਂ ਝਾੜੂ ਲਗਾ ਕੇ ਸਫਾਈ ਕਰਾਂਗਾ। ਮੈਨੂੰ ਹਮੇਸ਼ਾਂ ਸਿੱਖ ਧਰਮ ਅਤੇ ਇਸ ਦੀਆਂ ਮਹਾਨ ਪਰੰਪਰਾਵਾਂ ਪ੍ਰਤੀ ਸਮਰਪਣ ਅਤੇ ਸਤਿਕਾਰ ਦੀ ਭਾਵਨਾ ਰਖਦਾ ਹਾਂ। ਮੈਂ ਚੰਪਾਵਤ ਜ਼ਿਲ੍ਹੇ ਵਿੱਚ ਸਥਿਤ ਸ਼੍ਰੀ ਰੀਠਾ ਸਾਹਿਬ ਦੇ ਮਿਠੇ ਰੀਠਾ ਦੇਸ਼ ਦੇ ਰਾਸ਼ਟਰਪਤੀ ਤੋਂ ਲੈ ਕੇ ਕਈ ਲੋਕਾਂ ਨੂੰ ਪ੍ਰਸਾਦ ਦੇ ਰੂਪ ਚ ਮੁਹੱਈਆ ਕਰਵਾਉਣ ਦਾ ਕੰਮ ਕੀਤਾ ਹੈ।

ਜਦੋਂ ਉਹ ਮੁੱਖ ਮੰਤਰੀ ਬਣੇ, ਸ਼੍ਰੀ ਨਾਨਕਮੱਤਾ ਸਾਹਿਬ ਅਤੇ ਰੀਠਾ ਸਾਹਿਬ, ਜਿੱਥੇ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਦੋਵਾਂ ਥਾਵਾਂ ਦਾ ਦੌਰਾ ਕੀਤਾ ਸੀ, ਨੇ ਸੜਕ ਨੂੰ ਜੋੜਨ ਦਾ ਕੰਮ ਕੀਤਾ। ਹਿਮਾਲੀਅਨ ਸੁਨਾਮੀ ਦੌਰਾਨ ਹੇਮਕੁੰਟ ਸਾਹਿਬ ਯਾਤਰਾ ਸੁਚਾਰੂ ਢੰਗ ਨਾਲ ਚੱਲ ਸਕੇ।ਉੱਥੇ ਮੇਰੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਨੂੰ ਅੱਜ ਵੀ ਵੇਖਿਆ ਜਾ ਸਕਦਾ ਹੈ। ਜੇ ਮੈਨੂੰ ਕੁਝ ਹੋਰ ਸਮਾਂ ਮਿਲਦਾ, ਤਾਂ ਮੈਂ ਘਾਂਗਰੀਆ ਤੋਂ ਹੇਮਕੁੰਟ ਸਾਹਿਬ ਤੱਕ ਰੋਪਵੇਅ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੰਦਾ. ਮੈਂ ਆਪਣੇ ਸ਼ਬਦ ਨੂੰ ਸਤਿਕਾਰ ਦੇ ਸ਼ਬਦ ਵਜੋਂ ਵਰਤਣ ਲਈ ਦੁਬਾਰਾ ਮੁਆਫੀ ਮੰਗਦਾ ਹਾਂ।

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦਾ ਕਲੇਸ਼ ਖਤਮ ਕਰਨ ਆਏ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੇ ਕਾਰਜਕਾਰੀ ਪ੍ਰਧਾਨ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਉੁਨ੍ਹਾਂ ਨੂੰ ਪੰਜ ਪਿਆਰੇ ਕਹਿ ਕੇ ਸੰਬੋਧਨ ਕੀਤਾ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਹਲਕਿਆਂ ਤੇ ਆਮ ਲੋਕਾਂ ਦੇ ਵਿੱਚ ਨਵੀਂ ਚਰਚਾ ਛਿੜ ਗਈ ਸੀ।

 

ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦਿਓ  

 

Have something to say? Post your comment

 

ਹੋਰ ਸਿਆਸੀ ਖ਼ਬਰਾਂ

 
 
 
 
Subscribe