ਸਿਡਨੀ : ਕੋਰੋਨਾ ਕਾਰਨ ਇਥੇ ਅਚਾਨਕ 17 ਸਤੰਬਰ ਤੱਕ ਲਈ ਤਾਲਾਬੰਦੀ ਦਾ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਸਟ੍ਰੇਲੀਆ ਵਿਚ ਫਿਰ ਤੋਂ ਕਰੋਨਾ ਕੇਸਾਂ ਦਾ ਵਾਧਾ ਦਰਜ ਕੀਤਾ ਗਿਆ ਹੈ ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰਖਦੇ 17 ਸਤੰਬਰ ਤੱਕ ਤਾਲਾਬੰਦੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਉਥੇ ਹੀ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਅਤੇ ਲੋੜ ਤੋਂ ਬਿਨਾਂ ਆਪਣੇ ਘਰ ਤੋਂ ਬਾਹਰ ਜਾਣ ਤੋਂ ਵੀ ਮਨਾ ਕਰ ਦਿੱਤਾ ਗਿਆ ਹੈ। ਉਥੇ ਹੀ ਆਪਣੇ ਘਰ ਦੇ ਨਜਦੀਕ ਦੂਜੇ ਲੋਕਾਂ ਨਾਲ ਵੀ ਸੰਪਰਕ ਘੱਟ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਆਸਟ੍ਰੇਲੀਆ ਦੀ ਰਾਜਧਾਨੀ ਵਿੱਚ ਪਿਛਲੇ ਦੋ ਹਫ਼ਤਿਆਂ ਤੋਂ ਲਗਾਤਾਰ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ ਜਿਸ ਨੂੰ ਦੇਖਦੇ ਹੋਏ ਹੀ ਤਾਲਾਬੰਦੀ ਵਿੱਚ ਵਾਧਾ ਕੀਤਾ ਗਿਆ ਹੈ ਉਥੇ ਹੀ ਕੈਨਬਰਾ ਦੀ ਸਖਤ ਤਾਲਾਬੰਦੀ ਜਿਥੇ ਵੀਰਵਾਰ ਨੂੰ ਖਤਮ ਹੋਣ ਜਾ ਰਹੀ ਸੀ। ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਏ ਸੀ ਟੀ ਦੇ ਮੁੱਖ ਮੰਤਰੀ ਐਂਡਰਿਊ ਬਾਰ ਵੱਲੋਂ ਵੀ ਇਸ ਨੂੰ ਅੱਗੇ ਵਧਾ ਦਿੱਤਾ ਗਿਆ ਹੈ। ਆਸਟਰੇਲੀਆ ਵਿੱਚ ਹੁਣ ਕਰੋਨਾ ਦੀ ਤੀਜੀ ਲਹਿਰ ਸ਼ੁਰੂ ਹੋ ਚੁੱਕੀ ਹੈ।