ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਬਾਰੇ ਇਹ ਵੱਡੀ ਖਬਰ ਅਦਾਲਤ ਵਿੱਚੋਂ ਸਾਹਮਣੇ ਆਈ ਹੈ। ਦਰਅਸਲ ਅਦਾਲਤ ਦੀ ਖਬਰ ਅਨੁਸਾਰ 7 ਸਤੰਬਰ ਨੂੰ ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ ‘ਤੇ ਅਗਲੀ ਸੁਣਵਾਈ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਉਹਨਾਂ ਵੱਲੋਂ ਡੇਰਾ ਮੁਰਾਦ ਸ਼ਾਹ ਵਿਚ ਤੀਜੀ ਪਾਤਿਸ਼ਾਹੀ ਗੁਰੂ ਅਮਰਦਾਸ ਦਾਸ ਜੀ ਬਾਰੇ ਜੋ ਆਖਿਆ ਗਿਆ ਸੀ ਉਸ ਬਾਰੇ ਸਿੱਖ ਜਥੇਬੰਦੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ। ਦਰਅਸਲ ਉਨ੍ਹਾਂ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਡੇਰੇ ਦੇ ਲਾਡੀ ਸਾਈਂ ਨੂੰ ਗੁਰੂ ਅਮਰਦਾਸ ਜੀ ਦੇ ਵੰਸ਼ ਵਿਚੋਂ ਦੱਸਿਆ ਗਿਆ ਸੀ। ਉਨ੍ਹਾਂ ਕਿਹਾ ਸੀ ਕਿ ਜਿਥੇ ਗੁਰੂ ਅਮਰਦਾਸ ਜੀ ਭੱਲਾ ਬਰਾਦਰੀ ਨਾਲ ਸਬੰਧਤ ਹਨ। ਉਥੇ ਹੀ ਲਾਡੀ ਸਾਈਂ ਜੀ ਵੀ ਭਲਾ ਬਰਾਦਰੀ ਨਾਲ ਸਬੰਧਤ ਹਨ। ਇਸ ਬਿਆਨ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਸੀ ਕਿ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਜਿਸ ਤੋਂ ਬਾਅਦ ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤੇ ਗਏ। ਉਥੇ ਹੀ ਨਕੋਦਰ ਤੇ ਵਿੱਚ ਗੁਰਦਾਸ ਮਾਨ ਉੱਪਰ ਪਰਚਾ ਦਰਜ ਕੀਤਾ ਗਿਆ।