ਨਵੀਂ ਦਿੱਲੀ: ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ 'ਚ ਸ਼ਾਮਿਲ ਹੋ ਸਕਦੇ ਹਨ। ਇਥੇ ਇਹ ਵੀ ਦਸ ਦਈਏ ਕਿ ਹਾਲੇ ਕੁੱਝ ਦਿਨ ਪਹਿਲਾਂ ਹੀ ਪ੍ਰਸ਼ਾਂਤ ਕਿਸ਼ੋਰ ਨੇ ਐਲਾਨ ਕੀਤਾ ਸੀ ਕਿ ਉਹ ਕਿਸੇ ਵੀ ਪਾਰਟੀ ਵਿਚ ਸ਼ਾਮਲ ਨਹੀਂ ਹੋਣਗੇ ਅਤੇ ਇਸੇ ਕਰ ਕੇ ਉਨ੍ਹਾ ਨੇ ਕਾਂਗਰਸ ਨੂੰ ਵੀ ਛੱਡ ਦਿਤਾ ਸੀ ਪਰ ਹੁਣ ਸੂਤਰਾਂ ਮੁਤਾਬਕ ਇਹ ਖ਼ਬਰ ਆ ਰਹੀ ਹੈ ਕਿ ਉਹ ਫਿਰ ਤੋਂ ਕਾਂਗਰਸ ਵਿਚ ਆ ਸਕਦੇ ਹਨ। ਇਸ ਸਬੰਧੀ ਅੰਤਿਮ ਫੈਸਲਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਕਰਨਗੇ ਤੇ ਉਨ੍ਹਾਂ ਇਸ ਮੁੱਦੇ 'ਤੇ ਕਈ ਸੀਨੀਅਰ ਲੀਡਰਾਂ ਨਾਲ ਚਰਚਾ ਕੀਤੀ। ਪ੍ਰਸ਼ਾਂਤ ਕਿਸ਼ੋਰ ਨੇ ਸ਼ੁਰੂਆਤ 'ਚ ਸਾਲ 2014 ਦੀਆਂ ਲੋਕਸਭਾ ਚੋਣਾਂ ਲਈ ਬੀਜੇਪੀ ਦੇ ਨਾਲ ਕੰਮ ਕੀਤਾ ਸੀ। ਉਸ ਤੋਂ ਬਾਅਦ ਜੇਡੀਯੂ 'ਚ ਸ਼ਾਮਿਲ ਹੋ ਗਏ ਸਨ ਤੇ ਪਾਰਟੀ ਦੇ ਮੀਤ ਪ੍ਰਧਾਨ ਸਨ। ਉਨ੍ਹਾਂ ਨੇ ਪਿਛਲੀਆਂ ਵਿਧਾਨ ਸਭਾ ਚੋਣਂ ਦੌਰਾਨ ਉੱਤਰ ਪ੍ਰਦੇਸ਼ 'ਚ ਕਾਂਗਰਸ ਨਾਲ ਕੰਮ ਕੀਤਾ ਸੀ ਉਨ੍ਹਾਂ ਪੰਜਾਬ 'ਚ ਵੀ ਪਾਰਟੀ ਦੀ ਸਹਾਇਤਾ ਕੀਤੀ ਸੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸਨ। ਇਸ ਤੋਂ ਇਲਾਵਾ ਉਹ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 'ਚ ਮਮਤਾ ਬੈਨਰਜੀ, ਦਿੱਲੀ ਵਿਧਾਨ ਸਭਾ ਚੋਣਾਂ 'ਚ ਅਰਵਿੰਦ ਕੇਜਰੀਵਾਲ, ਤਾਮਿਲਨਾਡੂ ਵਿਧਾਨਸਭਾ ਚੋਣਾਂ 'ਚ ਐਮਕੇ ਸਟਾਲਿਨ, ਆਂਧਰਾ ਪ੍ਰਦੇਸ਼ 'ਚ ਜਗਮੋਹਨ ਰੈਡੀ ਦੇ ਨਾਲ ਕੰਮ ਕਰ ਚੁੱਕੇ ਹਨ।