ਚੰਡੀਗੜ੍ਹ : ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਕਲੇਸ਼ ਦੀਨੋ ਦਿਨ ਉਲਝਦੀ ਜਾ ਰਹੀ ਹੈ। ਚੰਡੀਗੜ੍ਹ ਦੌਰੇ 'ਤੇ ਪਹੁੰਚੇ ਪਾਰਟੀ ਦੇ ਸੂਬਾ ਇੰਚਾਰਜ ਹਰੀਸ਼ ਰਾਵਤ (Harish Rawat) ਨੇ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Capt Amarinder Singh) ਨਾਲ ਵਿਸ਼ੇਸ਼ ਗੱਲਬਾਤ ਕੀਤੀ ਸੀ। ਉਸ ਸਮੇਂ ਦੌਰਾਨ ਖ਼ਬਰਾਂ ਆ ਰਹੀਆਂ ਸਨ ਕਿ ਉਨ੍ਹਾਂ ਨੇ ਕੈਬਨਿਟ ਵਿੱਚ ਫੇਰਬਦਲ ਲਈ ਇੱਕ ਖਾਸ ਗੱਲਬਾਤ ਕੀਤੀ ਹੈ।
ਪਰ ਕੈਪਟਨ ਅਤੇ ਹਰੀਸ਼ ਰਾਵਤ ਵਿਚਾਲੇ ਅਜਿਹੀ ਕੋਈ ਗੱਲਬਾਤ ਨਹੀਂ ਹੋਈ ਹੈ। ਜਿਸ ਦੀ ਪੁਸ਼ਟੀ ਸੀਐਮ ਕੈਪਟਨ (CM Capt Amarinder Singh) ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਕੀਤੀ ਹੈ। ਦੱਸ ਦਈਏ ਕਿ ਠੁਕਰਾਲ ਨੇ ਟਵੀਟ ਬਾਬਤ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਮੰਤਰੀ ਮੰਡਲ ਵਿਚ ਫੇਰਬਦਲ ਬਾਰੇ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਮੁੱਖ ਮੰਤਰੀ ਕੈਪਟਨ ਵਿਚਕਾਰ ਅਜਿਹੀ ਕੋਈ ਗੱਲਬਾਤ ਨਹੀਂ ਹੋਈ ਹੈ।