ਮੋਗਾ : ਇਥੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਰੈਲੀ ਦੇ ਵਿਰੋਧ ਵਿੱਚ ਕਿਸਾਨਾਂ ਤੇ ਪੁਲਿਸ ਦੇ ਆਹਮੋ - ਸਾਹਮਣੇ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਜਦੋਂ ਕਿਸਾਨਾਂ ਨੇ ਰੈਲੀ ਵਾਲੀ ਥਾਂ ' ਤੇ ਜਾਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋਈ।
ਜ਼ਿਕਰਯੋਗ ਹੈ ਕਿ ਸੂਬੇ ' ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੁਣ ਤੋਂ ਹੀ ਸਿਆਸੀ ਪਾਰਟੀਆਂ ਪੂਰੀ ਤਰਾਂ ਸਰਗਰਮ ਹਨ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਕਰ ਰਹੇ ਹਨ ਜਿਸ ਕਰਕੇ ਹਰਿਆਣਾ ਤੇ ਪੰਜਾਬ ' ਚ ਸਿਆਸੀ ਪਾਰਟੀਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੱਸ ਦਈਏ ਕੀ ਪੁਲਿਸ ਅਤੇ ਕਿਸਾਨਾਂ ਦੀ ਝੜਪ ਦੌਰਾਨ ਚਾਰ - ਪੰਜ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ , ਇੱਕ ਹੋਮਗਾਰਡ ਦੇ ਜਵਾਨ ਦਾ ਸਿਰ ਪਾਟ ਗਿਆ। ਗੁੱਸੇ ਵਿਚ ਆਏ ਪਰਦਰਸ਼ਨਕਾਰੀਆਂ ਨੇ ਸੜਕ ਕੰਡੇ ਖਾਧੇ ਕਰੀਬ ਦਰਜਨ ਤੋਂ ਜ਼ਿਆਦਾ ਵਾਹਨਾਂ ਦੀ ਜੱਮਕੇ ਤੋੜਭੰਨ ਕੀਤੀ।
ਉਧਰ ਰੈਲੀ 'ਚ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਮੋਗਾ ਤੋਂ ਹਿੰਦੂ ਚਿਹਰੇ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਨੂੰ ਵਿਰਾਮ ਦਿੰਦੇ ਹੋਏ ਹਲਕਾ ਪ੍ਰਧਾਨ ਬਰਜਿੰਦਰ ਸਿੰਘ ਬਰਾੜ ਮੱਖਣ ਨੂੰ ਮੋਗਾ ਵਿਧਾਨ ਸਭਾ ਖੇਤਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ।
https://amzn.to/2WOD5yC