ਖੇਡਾਂ ਸਾਨੂੰ ਅਨੁਸ਼ਾਸਨ ਵਿਚ ਬੱਝੇ ਰਹਿਣਾ ਵੀ ਹਨ ਸਿਖਾਉਂਦੀਆਂ : ਕੁਲਵੰਤ ਸਿੰਘ
ਮੋਹਾਲੀ (ਸੱਚੀ ਕਲਮ ਬਿਊਰੋ) : ਪਿੰਡ ਮਟੌਰ ਸੈਕਟਰ 70 ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅਤੇ ਗੁੱਗਾ ਮਾੜੀ ਪਿੰਡ ਮਟੌਰ ਵੱਲੋਂ ਵਿਸ਼ਾਲ ਕੁਸ਼ਤੀ ਦੰਗਲ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵੱਡੀ ਗਿਣਤੀ ਵਿੱਚ ਇਲਾਕੇ ਭਰ ਵਿੱਚੋਂ ਖੇਡ ਖੇਡਾਂ ਨੂੰ ਸਮਰਪਿਤ ਦਰਸ਼ਕਾਂ ਨੇ ਹਾਜ਼ਰੀ ਭਰੀ। ਕੁਸ਼ਤੀ ਦੰਗਲ ਦੌਰਾਨ ਮੁੱਖ ਮਹਿਮਾਨ ਵਜੋਂ ਮੋਹਾਲੀ ਕਾਰਪੋਰੇਸ਼ਨ ਦੇ ਸਾਬਕਾ ਮੇਅਰ ਅਤੇ ਆਜ਼ਾਦ ਗਰੁੱਪ ਦੇ ਮੁਖੀ ਕੁਲਵੰਤ ਸਿੰਘ ਨੇ ਸ਼ਿਰਕਤ ਕੀਤੀ।
ਕੁਸ਼ਤੀ ਦੰਗਲ ਦੀ ਸ਼ੁਰੂਆਤ ਕਰਨ ਦੌਰਾਨ ਪੁੱਜੇ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਮਟੌਰ ਵਿਖੇ ਪਿਛਲੇ ਲੰਬੇ ਸਮੇਂ ਤੋਂ ਕੁਸ਼ਤੀ ਦੰਗਲ ਦੇ ਨਾਲ ਨਾਲ ਸੱਭਿਆਚਾਰਕ ਸਰਗਰਮੀਆਂ ਦਾ ਆਯੋਜਨ ਲਗਾਤਾਰ ਹੁੰਦਾ ਆ ਰਿਹਾ ਹੈ ਅਤੇ ਮੈਨੂੰ ਇਹ ਮੇਰੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਹ ਮਟੌਰ ਪਿੰਡ ਸੈਕਟਰ 70 ਵਿਖੇ ਹੁੰਦੀਆਂ ਸਾਰੀਆਂ ਵੱਖ - ਵੱਖ ਖੇਤਰ ਨਾਲ ਸਬੰਧਤ ਸਰਗਰਮੀਆਂ ਵਿੱਚ ਹਿੱਸਾ ਲੈਂਦੇ ਹਨ, ਲੋਕਾਂ ਦੇ ਰੂਬਰੂ ਹੁੰਦੇ ਰਹਿੰਦੇ ਹਨ।
ਸਾਬਕਾ ਮੇਅਰ ਕੁਲਵੰਤ ਸਿੰਘ ਨੇ ਕੁਸ਼ਤੀ ਦੰਗਲ ਕਰਵਾਉਣ ਦੇ ਲਈ ਦਾ ਆਯੋਜਨ ਕਰਨ ਦੇ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਅਤੇ ਪ੍ਰਬੰਧਕ ਕਮੇਟੀ ਨੂੰ ਇੱਕੀ ਹਜ਼ਾਰ ਰੁਪਏ ਮਾਇਕ ਮਦਦ ਵਜੋਂ ਦੇਣ ਦਾ ਐਲਾਨ ਵੀ ਕੀਤਾ ਅਤੇ ਕਿਹਾ ਕਿ ਉਹ ਅਗਾਂਹ ਵੀ ਹਰ ਤਰ੍ਹਾਂ ਦਾ ਸਹਿਯੋਗ ਜਾਰੀ ਰੱਖਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਸਪੱਸ਼ਟ ਕਿਹਾ ਕਿ ਖੇਡਾਂ ਜਿੱਥੇ ਖਿਡਾਰੀਆਂ ਨੂੰ ਸਿਹਤਮੰਦ ਰੱਖਦੀਆਂ ਹਨ ਅਤੇ ਉਹ ਆਪਣਾ ਅਤੇ ਆਪਣੇ ਦੇਸ਼ ਦਾ ਨਾਂ ਖੇਡਾਂ ਦੇ ਜ਼ਰੀਏ ਵਧੇਰੇ ਰੌਸ਼ਨ ਕਰ ਸਕਦੇ ਹਨ ਉਥੇ ਖੇਡਾਂ ਦੇ ਵਿੱਚ ਬਣੇ ਰਹਿਣ ਦੇ ਨਾਲ ਸਾਨੂੰ ਅਨੁਸ਼ਾਸਨ ਵਿੱਚ ਬੱਝੇ ਰਹਿਣਾ ਵੀ ਸਿਖਾਉਂਦੀਆਂ ਹਨ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਪੰਚ ਅਮਰੀਕ ਸਿੰਘ, ਪ੍ਰਧਾਨ ਮੇਵਾ ਸਿੰਘ, ਹਰਵਿੰਦਰ ਸਿੰਘ, ਦਰਸ਼ਨ ਸਿੰਘ ਸੁਰਜੀਤ ਸਿੰਘ , ਗੁਰਮੀਤ ਸਿੰਘ, ਅਵਤਾਰ ਸਿੰਘ, ਹਰਵਿੰਦਰ ਸਿੰਘ ਗੱਬਰ ਮੌਲੀ, ਜਸਵੰਤ ਸਿੰਘ ਪੂਨੀਆ, ਅਵਤਾਰ ਸਿੰਘ ਮੌਲੀ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ, ਰਣਵੀਰ ਸਿੰਘ, ਤਰਲੋਚਨ ਸਿੰਘ, ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਪ੍ਰਧਾਨ - ਗੁਰਮੀਤ ਸਿੰਘ, ਜਸਪਾਲ ਮਟੌਰ, ਸਾਬਕਾ ਕੌਂਸਲਰ ਫੂਲਰਾਜ ਸਿੰਘ, ਆਰ ਪੀ ਸ਼ਰਮਾ, ਅਕਵਿੰਦਰ ਸਿੰਘ ਗੋਸਲ ਕੁਲਦੀਪ ਸਿੰਘ ਧੂੰਮੀ, ਹਰਵਿੰਦਰ ਸਿੰਘ ਸੈਣੀ, ਹਰਪਾਲ ਸਿੰਘ ਬਰਾੜ, ਗੁਰਪਾਲ ਸਿੰਘ ਗਰੇਵਾਲ ਵੀ ਹਾਜ਼ਰ ਸਨ ।