ਨਿਊਜ਼ੀਲੈਂਡ : ਹੁਣ ਨਿਊਜ਼ੀਲੈਂਡ ਵਿੱਚ ਅੱਤਵਾਦੀ ਹਮਲਾ ਹੋਇਆ ਹੈ ਉੱਥੇ ਹਾਹਾਕਾਰ ਮੱਚੀ ਹੋਈ ਹੈ ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਿਊਜ਼ੀਲੈਂਡ ਦੇ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ ਵਿਅਕਤੀ ਵੱਲੋਂ ਛੇ ਲੋਕਾਂ ਨੂੰ ਚਾਕੂ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ। ਇਸ ਵਿਅਕਤੀ ਵੱਲੋਂ ਇਸ ਹਿੰਸਕ ਘਟਨਾ ਨੂੰ ਸੁਪਰ ਮਾਰਕੀਟ ਵਿੱਚ ਅੰਜਾਮ ਦਿੱਤਾ ਗਿਆ ਹੈ ਜਿਸ ਤੋਂ ਪਿੱਛੋਂ ਨਿਊਜ਼ੀਲੈਂਡ ਦੇ ਪੁਲੀਸ ਅਧਿਕਾਰੀਆਂ ਵੱਲੋਂ ਇਸ ਹਿੰਸਕ ਅਤਿਵਾਦੀ ਨੂੰ ਕਾਬੂ ਕਰਨ ਲਈ ਉਸ ਨੂੰ ਗੋਲੀ ਮਾਰੀ ਗਈ ਹੈ। ਇਸ ਵਿਅਕਤੀ ਦੀ ਪਹਿਚਾਣ ਸ਼੍ਰੀਲੰਕਾਈ ਨਾਗਰਿਕ ਵਜੋਂ ਹੋਈ ਹੈ ਜੋ ਕਿ ਹਮਲਾਵਰ ਸੀ। ਇਸ ਘਟਨਾ ਦੀ ਪੁਸ਼ਟੀ ਪਰਧਾਨ ਮੰਤਰੀ ਜੈਸਿੰਡਾ ਆਰਡਰਨ ਵੱਲੋਂ ਕੀਤੀ ਗਈ ਹੈ। ਉਨ੍ਹਾਂ ਵੱਲੋਂ ਇਸ ਨੂੰ ਇੱਕ ਅੱਤਵਾਦੀ ਹਮਲਾ ਦੱਸਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੁਪਰ ਮਾਰਕੀਟ ਦੇ ਵਿੱਚ ਹੀ ਇੱਕ ਵਿਅਕਤੀ ਵੱਲੋਂ ਇਸ ਘਟਨਾ ਦੀ ਵੀਡੀਓ ਵੀ ਬਣਾਈ ਗਈ ਹੈ ਜਿਸ ਵਿੱਚ 10 ਗੋਲੀਆਂ ਚੱਲਣ ਦੀ ਆਵਾਜ਼ ਵੀ ਸਾਫ ਸੁਣਾਈ ਦੇ ਰਹੀ ਹੈ। ਉੱਥੇ ਹੀ ਉਨ੍ਹਾਂ ਦੱਸਿਆ ਕਿ ਅਜਿਹੇ ਅਪਰਾਧਿਕ ਵਿਅਕਤੀ ਨੂੰ ਜੇਲ ਵਿੱਚ ਰੱਖਣਾ ਵੀ ਖ਼-ਤ-ਰੇ ਤੋਂ ਘੱਟ ਨਹੀਂ ਸੀ ਜਿਸ ਨੂੰ ਉਥੇ ਰੱਖਣ ਦੀ ਇਜ਼ਾਜਤ ਨਹੀਂ ਸੀ। ਉਨ੍ਹਾਂ ਦੱਸਿਆ ਕਿ ਹੈ ਅਪਰਾਧੀ ਇਸਲਾਮਿਕ ਸਟੇਟ ਸਮੂਹ ਦੇ ਪ੍ਰਭਾਵ ਹੇਠ ਸੀ ਜਿਸ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਉਥੇ ਹੀ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਵੱਲੋਂ ਵੀ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ।