ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਵਧਦੀ ਗਿਣਤੀ ਨੇ ਇੱਕ ਵਾਰ ਫਿਰ ਤੋਂ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਦੇਸ਼ ਵਿੱਚ ਜਿਸ ਗਤੀ ਨਾਲ ਕੋਰੋਨਾ ਦਾ ਗ੍ਰਾਫ ਵੱਧ ਰਿਹਾ ਹੈ , ਉਸ ਨੂੰ ਵੇਖਦਿਆਂ ਤੀਜੀ ਲਹਿਰ ਦੀ ਚੇਤਾਵਨੀ ਸਹੀ ਸਾਬਤ ਹੁੰਦੀ ਨਜ਼ਰ ਆ ਰਹੀ ਹੈ।
ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ 42 ਹਜ਼ਾਰ 618 ਨਵੇਂ ਮਾਮਲੇ ਸਾਹਮਣੇ ਆਏ , ਜਦੋਂ ਕਿ ਇਸ ਸਮੇਂ ਦੌਰਾਨ 330 ਮਰੀਜ਼ਾਂ ਦੀ ਮੌਤ ਹੋ ਗਈ ਹੈ। ਨਵੇਂ ਕੋਰੋਨਾ ਮਰੀਜ਼ ਮਿਲਣ ਤੋਂ ਬਾਅਦ ਹੁਣ ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 3 ਕਰੋੜ 29 ਲੱਖ 45 ਹਜ਼ਾਰ 907 ਹੋ ਗਈ ਹੈ।
ਸਿਹਤ ਮੰਤਰਾਲੇ ਦੇ ਅਨੁਸਾਰ , ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ 4 ਲੱਖ 5 ਹਜ਼ਾਰ 681 ਸਰਗਰਮ ਮਾਮਲੇ ਹਨ , ਜਦੋਂ ਕਿ 3 ਕਰੋੜ 21 ਲੱਖ 1 ਲੋਕ ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਕਾਰਨ ਹੁਣ ਤੱਕ 4 ਲੱਖ 40 ਹਜ਼ਾਰ 225 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਦੇਸ਼ ਵਿੱਚ 67, 72, 11, 205 ਲੋਕਾਂ ਦਾ ਟੀਕਾਕਰਣ ਕੀਤਾ ਜਾ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ 58, 85, 687 ਲੋਕਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਗਈ ਹੈ।