ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਪੰਜਾਬ ਭਵਨ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਪਹਿਲਾਂ ਹੀ ਸਖ਼ਤ ਇੰਤਜ਼ਾਮ ਕੀਤੇ ਹੋਏ ਸਨ।
ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਵਰਕਰਾਂ 'ਤੇ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਵੀ ਕੀਤੀ। ਦੱਸ ਦਈਏ ਕਿ ਇਹ ਪ੍ਰਦਰਸ਼ਨ ਹਰਿਆਣਾ ਦੇ ਕਰਨਾਲ ਅਤੇ ਪੰਜਾਬ ਦੇ ਮੋਗਾ ਵਿਖੇ ਕਿਸਾਨਾਂ 'ਤੇ ਹੋਏ ਅਤਿਆਚਾਰ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਚੰਡੀਗੜ੍ਹ ਵਿਚ ਮੁੱਖ ਮੰਤਰੀਆਂ ਦੀ ਰਿਹਾਇਸ਼ ਦੇ ਬਾਹਰ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਇਸ ਪ੍ਰਦਰਸ਼ਨ ਦੌਰਾਨ ਪਾਣੀ ਦੀਆਂ ਬੁਛਾੜਾਂ ਨਾਲ ਪਰਮਿੰਦਰ ਢੀਂਡਸਾ ਅਤੇ ਹੋਰ ਵਰਕਰਾਂ ਦੀਆਂ ਪੱਗਾਂ ਵੀ ਲਹਿ ਗਈਆਂ। ਇਸ ਦੌਰਾਨ ਵਰਕਰਾਂ ਨੇ ਪੁਲਿਸ ਦੀ ਬੇਰੀਕੇਡਿੰਗ ਤੋੜ ਦਿੱਤੀ ਤੇ ਅੱਗੇ ਵਧਣਾ ਜਾਰੀ ਰੱਖਿਆ। ਵਰਕਰਾਂ ਵੱਲੋਂ ਪੰਜਾਬ ਅਤੇ ਹਰਿਆਣਾ ਸਰਕਾਰਾਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦਿਓ