ਕਾਬੁਲ : ਗੂਗਲ ਨੇ ਤਾਲਿਬਾਨ ਦਾ ਵੱਡਾ ਝਟਕਾ ਦਿੱਤਾ ਹੈ। ਉਸ ਨੇ ਅਫ਼ਗ਼ਾਨਿਸਤਾਨ ਸਰਕਾਰ ਦੇ ਕੁਝ ਸਰਕਾਰੀ ਈ-ਮੇਲ ਖਾਤਿਆਂ ਨੂੰ ਆਰਜ਼ੀ ਰੂਪ ’ਚ ਬੰਦ ਕਰ ਦਿਤਾ ਹੈ। ਤਾਲਿਬਾਨ ਸਾਬਕਾ ਸਰਕਾਰ ਦੇ ਅਧਿਕਾਰੀਆਂ ਦੇ ਈ-ਮੇਲ ਅਕਾਊਂਟਸ ਤਕ ਪਹੁੰਚਣ ਦਾ ਯਤਨ ਕਰ ਰਿਹਾ ਹੈ। ਗੂਗਲ ਨੇ ਸ਼ੁਕਰਵਾਰ ਨੂੰ ਕਿਹਾ ਕਿ ਉਹ ਈ-ਮੇਲ ਅਕਾਊਂਟਸ ਨੂੰ ਸੁਰੱਖਿਅਤ ਕਰਨ ਲਈ ਇਨ੍ਹਾਂ ’ਤੇ ਅਸਥਾਈ ਕਾਰਵਾਈ ਕਰ ਰਿਹਾ ਹੈ। ਕੰਪਨੀ ਨੇ ਕਿਹਾ ਹੈ ਕਿ ਉਸ ਨੇ ਖਾਤਿਆਂ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰਨ ਦੀ ਅਪੀਲ ਨੂੰ ਸਵੀਕਾਰ ਨਹੀਂ ਕੀਤਾ ਹੈ। ਗੂਗਲ ਦੇ ਬੁਲਾਰੇ ਨੇ ਇਕ ਬਿਆਨ ਵਿਚ ਕਿਹਾ ਕਿ ਮਾਹਿਰਾਂ ਦੀ ਸਲਾਹ ’ਤੇ ਅਸੀਂ ਅਫ਼ਗ਼ਾਨਿਸਤਾਨ ਦੀ ਸਥਿਤੀ ਦਾ ਲਗਾਤਾਰ ਜਾਇਜ਼ਾ ਲੈ ਰਹੇ ਹਾਂ। ਅਸੀਂ ਖਾਤਿਆਂ ਨੂੰ ਸੁਰੱਖਿਅਤ ਕਰਨ ਲਈ ਆਰਜ਼ੀ ਕਾਰਵਾਈ ਕਰ ਰਹੇ ਹਾਂ, ਕਿਉਂਕਿ ਲਗਾਤਾਰ ਅਫ਼ਗਾਨਿਸਤਾਨ ਤੋਂ ਨਵੀਂ ਜਾਣਕਾਰੀ ਸਾਹਮਣੇ ਆ ਰਹੇ ਹੈ।’
ਇਸ ਮਾਮਲੇ ’ਚ ਗੂਗਲ ਨੇ ਖਾਤਿਆਂ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ ਹੈ ਕਿਉਂਕਿ ਜਾਣਕਾਰੀ ਦਾ ਇਸਤੇਮਾਲ ਸਾਬਕਾ ਅਧਿਕਾਰੀਆਂ ਨੂੰ ਲੱਭਣ ਲਈ ਕੀਤਾ ਜਾ ਸਕਦਾ ਹੈ।
ਹੋਰ ਖਾਸ ਖ਼ਬਰਾਂ ਲਈ ਇਥੇ ਕਲਿਕ ਕਰੋ