Friday, November 22, 2024
 

ਚੰਡੀਗੜ੍ਹ / ਮੋਹਾਲੀ

ਅਧਿਆਪਕ ਦਿਵਸ ਦੇ ਮੌਕੇ ਸਿੱਖਿਆ ਮੰਤਰੀ ਨੇ ਦਿੱਤੀ ਵਧਾਈ

September 04, 2021 09:08 PM

ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਵਿਜੇ ਇੰਦਰ ਸਿੰਗਲਾ ਨੇ ਅਧਿਆਪਕ ਦਿਵਸ ਦੇ ਮੌਕੇ ’ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਅਧਿਆਪਕ ਦਿਵਸ ਦੇ ਮੌਕੇ ’ਤੇ ਆਪਣੇ ਸੰਦੇਸ਼ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਦਿਵਸ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਮੌਕੇ ਮਨਾਇਆ ਜਾਂਦਾ ਹੈ ਜੋ ਕਿ ਉਘੇ ਸਿੱਖਿਆ ਮਾਹਿਰ ਅਤੇ ਮਹਾਨ ਦਰਸ਼ਨ ਸਾਸ਼ਤਰੀ ਸਨ ਅਤੇ ਜਿਨ੍ਹਾਂ ਨੇ ਸਿੱਖਿਆ ਪ੍ਰਣਾਲੀ ਦੇ ਪੁਨਰਗਠਨ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿੱਚ ਆਪਣਾ ਮਹਾਨ ਯੋਗਦਾਨ ਦਿੱਤਾ। ਸ਼੍ਰੀ ਸਿੰਗਲਾ ਨੇ ਇਸ ਮੌਕੇ ਵਿਦਿਆਰਥੀਆਂ, ਖਾਸ ਕਰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਦੀ ਤਕਦੀਰ ਬਦਲਣ ਅਤੇ ਉਨ੍ਹਾਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਅਤੇ ਕਦਰਾਂ ਕੀਮਤਾਂ ਪੈਦਾ ਕਰਨ ਲਈ ਅਧਿਆਪਕਾਂ ਨੂੰ ਆਪਣੀ ਭੂਮਿਕਾ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਅਧਿਆਪਕ ਹਮੇਸ਼ਾ ਹੀ ਵਿਦਿਆਰਥੀਆਂ ਲਈ ਮਾਰਗ ਦਰਸ਼ਕ ਹੁੰਦੇ ਹਨ ਅਤੇ ਜਦੋਂ ਉਨ੍ਹਾਂ ਨੂੰ ਚੁਣੌਤੀਆਂ ਪੇਸ਼ ਆਉਂਦੀਆਂ ਹਨ ਤਾਂ ਉਹ ਉਨ੍ਹਾਂ ਤੋਂ ਅਗਵਾਈ ਲੈਂਦੇ ਹਨ ਅਤੇ ਅਧਿਆਪਕ ਹੀ ਦੇਸ਼ ਦੇ ਰੌਸ਼ਨ ਭਵਿੱਖ ਨੂੰ ਯਕੀਨੀ ਬਣਾਉਂਦੇ ਹਨ। ਉਨ੍ਹਾਂ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸ਼ਨ, ਸੱਚਾਈ, ਦਿਆਨਤਦਾਰੀ, ਅਖੰਡਤਾ, ਸਮਰਪਣ ਅਤੇ ਉਚ ਆਚਰਣ ਦੇ ਗੁਣ ਪੈਦਾ ਕਰਨ ਲਈ ਜ਼ੋਰ ਦਿੱਤਾ ਤਾਂ ਜੋ ਵਿਦਿਆਰਥੀ ਸਮਾਜ ਦੇ ਵਧੀਆ ਨਾਗਰਿਕ ਬਣ ਸਕਣ।

 

Have something to say? Post your comment

Subscribe