ਨਵੀਂ ਦਿੱਲੀ : ਮੌਸਮ ਵਿਭਾਗ ਅਨੁਸਾਰ 6 ਸਤੰਬਰ ਤੋਂ ਉੱਤਰ -ਪੱਛਮੀ ਭਾਰਤ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਵਿਭਾਗ ਨੇ ਅੱਜ ਤੋਂ 8 ਸਤੰਬਰ ਤੱਕ ਉਤਰਾਖੰਡ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। 7 ਅਤੇ 8 ਨੂੰ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ 6 ਤੋਂ 7 ਸਤੰਬਰ ਤੱਕ ਪੱਛਮੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ ਵਿੱਚ ਮੀਂਹ ਪੈ ਸਕਦਾ ਹੈ। 5 ਤੋਂ 9 ਸਤੰਬਰ ਤੱਕ ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ ਵਿੱਚ ਮੀਂਹ ਵਧਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 7 ਅਤੇ 8 ਸਤੰਬਰ ਨੂੰ ਗੁਜਰਾਤ ਵਿੱਚ ਭਾਰੀ ਬਾਰਿਸ਼ ਹੋਵੇਗੀ। ਜਾਰੀ ਕੀਤੇ ਅਲਰਟ ਮੁਤਾਬਕ ਇਸ ਦੇ ਨਾਲ ਹੀ ਤੇਲੰਗਾਨਾ ਦੇ ਵੱਖ-ਵੱਖ ਸਥਾਨਾਂ 'ਤੇ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਉਤਰਾਖੰਡ, ਛੱਤੀਸਗੜ੍ਹ, ਉੜੀਸਾ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਅਸਾਮ ਅਤੇ ਮੇਘਾਲਿਆ, ਤੱਟਵਰਤੀ ਆਂਧਰਾ ਪ੍ਰਦੇਸ਼, ਯਾਨਾਮ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਦੇ ਵੱਖਰੇ ਸਥਾਨਾਂ 'ਤੇ ਵੀ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਅੱਜ ਦਿੱਲੀ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।