ਬਾਬਾ ਬਕਾਲਾ ਸਾਹਿਬ : ਇੱਕ ਪਾਠੀ ਵੱਲੋਂ ਖ਼ੁਦਕੁਸ਼ੀ ਪੱਤਰ ਵਿਚ ਕੁਝ ਗੱਲਾਂ ਲਿਖ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਾਬਾ ਬਕਾਲਾ ਸਾਹਿਬ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਪਾਠੀ ਸਿੰਘ ਸਹਿਬਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਜਿਸ ਵੱਲੋਂ ਪਹਿਲਾਂ ਇਕ Suside Note ਵੀ ਲਿਖਿਆ ਗਿਆ ਸੀ। ਜੋ ਪੁਲਿਸ ਵੱਲੋਂ ਬਰਾਮਦ ਕੀਤਾ ਗਿਆ ਹੈ। ਜਿਸ ਵਿਚ ਉਹਨਾਂ ਨੇ ਆਪਣੀ ਜ਼ਿੰਦਗੀ ਖਤਮ ਕਰਨ ਦਾ ਜ਼ਿੰਮੇਵਾਰ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਦੇ ਮੈਨੇਜਰ ਸੁਖਵਿੰਦਰ ਸਿੰਘ ਅਤੇ ਦਲਬੀਰ ਸਿੰਘ ਵਕੀਲ ਨੂੰ ਠਹਿਰਾਇਆ ਹੈ। ਜਿਨ੍ਹਾਂ ਕਰਕੇ ਉਸ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਇਸ ਤੋਂ ਇਲਾਵਾ ਇਸ ਸਿੰਘ ਸਾਹਿਬਾਨ ਨੇ ਆਪਣੇ suside ਨੋਟ ਵਿੱਚ ਆਪਣੀ ਬੇਟੀ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦੀ ਮੰਗ ਵੀ ਸਰਕਾਰ ਪਾਸੋਂ ਕੀਤੀ ਹੈ ਅਤੇ ਇਹ ਵੀ ਆਖਿਆ ਗਿਆ ਹੈ ਕਿ ਉਸ ਦੇ ਸਿਰ ਤੇ ਚਾਰ ਲੱਖ 30 ਹਜ਼ਾਰ ਰੁਪਏ ਦਾ ਕਰਜ਼ਾ ਹੈ ਨੈਸ਼ਨਲ ਬੈਂਕ ਬਾਬਾ ਬਕਾਲਾ ਦਾ ਹੈ, ਉਹ ਵੀ ਸਰਕਾਰ ਵੱਲੋਂ ਮੁਆਫ਼ ਕਰ ਦਿੱਤਾ ਜਾਵੇ। ਇਹ ਪਾਠੀ ਸਿੰਘ ਚੈਂਚਲ ਸਿੰਘ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿੱਚ ਅਖੰਡ ਪਾਠੀ ਵਜੋਂ ਕੰਮ ਕਰਦਾ ਆ ਰਿਹਾ ਸੀ। ਜਿਸ ਵੱਲੋਂ ਚੁੱਕੇ ਗਏ ਇਸ ਕਦਮ ਦੀ ਸੂਚਨਾ ਮਿਲਣ ਤੇ ਪੁਲਿਸ ਵੱਲੋਂ ਮੌਕੇ ਉਪਰ ਪਹੁੰਚ ਕੇ ਸੁਸਾਈਡ ਨੋਟ ਵੀ ਬਰਾਮਦ ਕੀਤਾ ਗਿਆ ਹੈ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।