Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਪੰਜਾਬ

ਪੰਜਾਬ ਵਿਚ 22 ਸਾਲਾ ਗੱਭਰੂ ਦੀ ਗੋਲੀ ਲੱਗਣ ਨਾਲ ਮੌਤ

September 05, 2021 02:08 PM

ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਕੋਲ ਸਥਿਤ ਇਕ ਘਰ ਵਿਚ ਨੌਜਵਾਨ ਦੀ ਗੋਲੀ ਲੱਗਣ ਕਾਰਣ ਮੌਤ ਹੋ ਗਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਮਾਂ ਦੀ ਕੁਝ ਮਹੀਨੇ ਪਹਿਲਾਂ ਮੌਤ ਹੋ ਗਈ ਸੀ ਅਤੇ ਇਸ ਕਾਰਣ ਉਹ ਮਾਨਸਿਕ ਤੌਰ ’ਤੇ ਵੀ ਪ੍ਰੇਸ਼ਾਨ ਸੀ ਅਤੇ ਉਸ ਨੇ ਖ਼ੁਦਕੁਸ਼ੀ ਕੀਤੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੰਦੀਪ ਸਿੰਘ (22) ਪੁੱਤਰ ਹਰਪਾਲ ਸਿੰਘ ਵਾਸੀ ਗੁਰਦੁਆਰਾ ਸ੍ਰੀ ਸੰਨ ਸਾਹਿਬ ਰੋਡ, ਗੁਰੂ ਕੀ ਵਡਾਲੀ ਛੇਹਰਟਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਕਰੀਬ 9 ਵਜੇ ਸੰਦੀਪ ਨੇ ਆਪਣੇ ਘਰ ਵਿਚ ਹੀ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮੌਤ ਦੇ ਕਾਰਨਾਂ ਦਾ ਸਪੱਸ਼ਟ ਤੌਰ ’ਤੇ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਉਧਰ ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਪਾਈ ਜਾ ਰਹੀ ਹੈ।

 

Have something to say? Post your comment

Subscribe