ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੇ ਇਕ ਪਿੰਡ ਵਿੱਚ ਆਏ ਬਿਜਲੀ ਦੇ ਬਿੱਲਾਂ ਕਾਰਨ ਲੋਕਾਂ ਦੇ ਤੋਤੇ ਉਡ ਗਏ ਹਨ। ਤਾਜਾ ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਾਹੂਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਬਿਜਲੀ ਵਿਭਾਗ ਇਕ ਵਾਰ ਫਿਰ ਤੋਂ ਚਰਚਾ ਵਿਚ ਆ ਗਿਆ ਹੈ। ਇਸ ਪਿੰਡ ਵਿੱਚ ਇੱਕ ਵਿਅਕਤੀ ਦੇ ਘਰ ਦਾ ਬਿੱਲ 8 ਲੱਖ ਰੁਪਏ ਆਇਆ ਹੈ। ਇਸ ਤੋਂ ਇਲਾਵਾ ਕੁਝ ਘਰਾਂ ਵਿੱਚ 50-50 ਹਜ਼ਾਰ ਰੁਪਏ ਦੇ ਬਿਜਲੀ ਦੇ ਬਿੱਲ ਭੇਜੇ ਗਏ ਹਨ। ਬਿਜਲੀ ਤੇ ਇੰਨੇ ਜ਼ਿਆਦਾ ਬਿੱਲਾਂ ਨੂੰ ਲੈ ਕੇ ਜਿੱਥੇ ਲੋਕ ਪ੍ਰੇਸ਼ਾਨ ਹਨ। ਉੱਥੇ ਹੀ ਪੀੜਤ ਪਰਵਾਰਾਂ ਵਲੋਂ ਕਿਹਾ ਜਾ ਰਿਹਾ ਹੈ ਕਿ ਜਿਥੇ ਸਰਕਾਰ ਵੱਲੋਂ 200 ਯੂਨਿਟ ਬਿਜਲੀ ਦੇ ਮਾਫ਼ ਕੀਤੇ ਜਾ ਰਹੇ ਹਨ। ਉਥੇ ਹੀ ਇੰਨੇ ਵੱਡੇ ਬਿਲ ਭੇਜੇ ਜਾ ਰਹੇ ਹਨ ਜਿਨ੍ਹਾਂ ਨੂੰ ਉਹ ਪਰਵਾਰ ਅਦਾ ਨਹੀਂ ਕਰ ਸਕਦੇ। ਕਿਉਂਕਿ ਪੰਜਾਬ ਵਿੱਚ ਐੱਸ ਸੀ ਪਰਵਾਰਾਂ ਨੂੰ 200 ਯੂਨਿਟ ਬਿਜਲੀ ਮੁਆਫ਼ ਕੀਤੀ ਜਾ ਰਹੀ ਹੈ। ਇਸ ਦੇ ਬਾਵਜੂਦ ਵੀ ਬਿੱਲ ਵਧੇਰੇ ਹੋਣਾ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਇਸ ਬਾਰੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਕਿਹਾ ਕਿ ਅੱਠ ਲੱਖ ਦੇ ਬਿਜਲੀ ਬਿਲ ਵਿੱਚ ਕੋਈ ਤਕਨੀਕੀ ਗਲਤੀ ਕਾਰਨ ਅਜਿਹਾ ਹੋ ਸਕਦਾ ਹੈ। ਉੱਥੇ ਹੀ ਪੰਜਾਹ ਹਜ਼ਾਰ ਬਿਜਲੀ ਦਾ ਬਿੱਲ ਕੁਝ ਲੋਕਾਂ ਵੱਲੋਂ ਕਈ ਮਹੀਨਿਆਂ ਤੋਂ ਬਿਲ ਨਾ ਭਰਨ ਕਾਰਨ ਹੋ ਸਕਦਾ ਹੈ। ਜਦੋਂ ਲੋਕਾਂ ਵੱਲੋਂ ਸਮੇਂ ਸਮੇਂ ਤੇ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਤਾਂ ਉਸ ਰਕਮ ਵਿਚ ਵਾਧਾ ਹੋ ਜਾਂਦਾ ਹੈ।