ਹਰਿਆਣਾ : ਸਰਕਾਰ ਵੱਲੋਂ ਦੇਸ਼ ਅੰਦਰ ਅਜੇ ਵੀ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ ਅਤੇ ਆਖਿਆ ਗਿਆ ਹੈ ਅਜੇ ਕਰੋਨਾ ਨੂੰ ਖਤਮ ਹੋਇਆ ਨਾ ਸਮਝਿਆ ਜਾਵੇ। ਕਿਉਂਕਿ ਦੇਸ਼ ਅੰਦਰ ਅਜੇ ਵੀ ਕਰੋਨਾ ਦੀ ਤੀਜੀ ਲਹਿਰ ਆਉਣ ਦਾ ਖਤਰਾ ਮੰਡਰਾ ਰਿਹਾ ਹੈ। ਹੁਣ ਇੱਥੇ ਅਚਾਨਕ ਦੋ ਹਫ਼ਤਿਆਂ ਲਈ ਤਾਲਾਬੰਦੀ ਦੇ ਸਮੇਂ ਨੂੰ ਵਧਾ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਦੇ ਕੇਸਾਂ ਦੀ ਰਫਤਾਰ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਵਿੱਚ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਦੋ ਹਫ਼ਤਿਆਂ ਲਈ ਅੱਗੇ ਵਧਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਜਿੱਥੇ 6 ਸਤੰਬਰ ਤੱਕ ਤਾਲਾ ਬੰਦੀ ਨੂੰ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਉੱਥੇ ਹੀ ਸੂਬੇ ਅੰਦਰ ਵਧ ਰਹੇ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਤਾਲਾਬੰਦੀ ਵਿਚ ਦੋ ਹਫ਼ਤਿਆਂ ਦੀ ਸਮਾਂ ਸੀਮਾ ਵਧਾ ਦਿੱਤੀ ਗਈ ਹੈ ਜਿਸ ਕਾਰਨ ਹੁਣ ਇਹ ਤਾਲਾਬੰਦੀ 20 ਸਤੰਬਰ ਤਕ ਜਾਰੀ ਰਹੇਗੀ। ਉਥੇ ਹੀ ਸਰਕਾਰ ਵੱਲੋਂ ਰੈਸਟੋਰੈਂਟ , ਕਲੱਬਾਂ, ਬਾਰਾਂ ਨੂੰ ਰਾਤ 11 ਵਜੇ ਤੱਕ ਖੋਲ੍ਹੇ ਰੱਖਣ ਦੇ ਆਦੇਸ਼ ਦੇ ਦਿਤੇ ਗਏ ਹਨ। ਜਿਨ੍ਹਾਂ ਨੂੰ ਖੁੱਲੇ ਰੱਖਣ ਵਿਚ ਇਕ ਘੰਟੇ ਦਾ ਸਮਾਂ ਵਧਾ ਦਿਤਾ ਗਿਆ ਹੈ। ਉਥੇ ਹੀ ਹਫ਼ਤੇ ਦੇ ਸਾਰੇ ਦਿਨ ਰਾਤ ਦਾ ਕਰਫ਼ਿਊ ਵੀ ਲਗਾਤਾਰ ਰਾਤ 11 ਵਜੇ ਤੋਂ ਲੈ ਕੇ ਸਵੇਰੇ ਪੰਜ ਵਜੇ ਤਕ ਜਾਰੀ ਰਹੇਗਾ। ਉੱਥੇ ਹੀ ਸੂਬੇ ਅੰਦਰ ਸਾਰੀ ਸਥਿਤੀ ਉਪਰ ਨਜ਼ਰ ਰੱਖਣ ਵਾਸਤੇ ਮੁੱਖ ਸਕੱਤਰ ਵਿਜੈ ਵਰਧਨ ਨੇ ਸਾਰੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਦੇ ਡਾਇਰੈਕਟਰ ਜਨਰਲ ਨੂੰ ਵੀ ਆਦੇਸ਼ ਜਾਰੀ ਕੀਤੇ ਹਨ। ਸਰਕਾਰ ਵੱਲੋਂ ਇਹ ਨਵੀਆਂ ਹਦਾਇਤਾਂ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਲਾਗੂ ਕੀਤੀਆਂ ਗਈਆਂ ਹਨ।