Friday, November 22, 2024
 

ਪੰਜਾਬ

ਪੰਜਾਬ ਰੋਡਵੇਜ਼ ਦੀਆਂ ਬੱਸਾਂ ਅੱਜ ਤੋਂ ਹੜਤਾਲ 'ਤੇ

September 06, 2021 08:18 AM

ਨਵੀਂ ਦਿੱਲੀ: ਪੰਜਾਬ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਰੋਡਵੇਜ਼ ਤੇ PRTC ਦੇ ਕੱਚੇ ਕਰਮਚਾਰੀ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਰਹਿਣਗੇ। ਇਸੇ ਸਬੰਧ ਵਿਚ ਟ੍ਰਾਂਸਪੋਰਟ ਵਿਭਾਗ ਨੇ ਹੜਤਾਲ ਨਾਲ ਸੂਬੇ 'ਚ ਆਵਾਜਾਈ ਵਿਵਸਥਾ 'ਚ ਅੜਚਨ ਨਾ ਹੋਣ ਦਾ ਦਾਅਵਾ ਕੀਤਾ ਹੈ। ਵਿਭਾਗੀ ਅਧਿਕਾਰੀਆਂ ਨੇ 9 ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਬਰਨਾਲਾ, ਲੁਧਿਆਣਾ, ਲੁਧਿਆਣਾ, ਕਪੂਰਥਲਾ, ਮਾਨਸਾ, ਮੋਹਾਲੀ, ਬਠਿੰਡਾ ਤੇ ਫਰੀਦਕੋਟ ਦੇ ਡਿਪਟੀ ਕਮਿਸ਼ਨਰਾਂ ਨੂੰ ਚਿੱਠੀ ਭੇਜੀ ਹੈ। ਜਿਸ ਚ ਉਨ੍ਹਾਂ ਐਤਵਾਰ ਦੀ ਸ਼ਾਮ ਤੋਂ ਸਬੰਧਤ ਜ਼ਿਲ੍ਹਿਆਂ ਦੇ ਬੱਸ ਅੱਢਿਆਂ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਖਦਸ਼ਾ ਜਤਾਇਆ ਕਿ ਹੜਤਾਲ ਦੌਰਾਨ ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕਰਮਚਾਰੀ ਸੰਘ ਬੱਸ ਸੇਵਾ ਨੂੰ ਪ੍ਰਭਾਵਿਤ ਕਰਨ ਦਾ ਯਤਨ ਕਰੇਗਾ ਤੇ ਉਨ੍ਹਾਂ ਕਰਮਚਾਰੀਆਂ ਨਾਲ ਲੜਾਈ ਕਰੇਗਾ ਜੋ ਬੱਸ ਸੇਵਾ ਬਹਾਲ ਰੱਖਣਾ ਚਾਹੁੰਦੇ ਹਨ। ਇਸ ਕਾਰਨ ਸੂਬੇ ਦੀਆਂ 2000 ਰੋਡਵੇਜ਼ ਬੱਸਾਂ ਦੇ ਸੰਚਾਲਨ 'ਤੇ ਪੂਰੀ ਤਰ੍ਹਾਂ ਬ੍ਰੇਕ ਲੱਗ ਜਾਵੇਗੀ। ਹੜਤਾਲ 'ਤੇ ਜਾਣ ਵਾਲੇ ਕਰਮਚਾਰੀਆਂ ਨੇ ਪੱਕੇ ਕਰਮਚਾਰੀਆਂ ਨੂੰ ਅੰਦੋਲਨ 'ਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਓਧਰ ਟ੍ਰਾਂਸਪੋਰਟ ਵਿਭਾਗ ਨੇ ਅਧਿਕਾਰੀਆਂ ਨੇ ਕੱਚੇ 'ਤੇ ਪੱਕੇ ਕਰਮਚਾਰੀਆਂ ਦੇ ਟਕਰਾਅ ਦਾ ਖਦਸ਼ਾ ਜਤਾਇਆ ਹੈ ਤੇ 9 ਜ਼ਿਲ੍ਹਿਆਂ ਦੇ ਪ੍ਰਸ਼ਾਸਨ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਪੰਜਾਬ 'ਚ ਰੋਡਵੇਜ਼ ਤੇ ਪੀਆਰਟੀਸੀ ਦੇ ਕੱਚੇ ਕਰਮਚਾਰੀ ਕਾਫੀ ਸਮੇਂ ਤੋਂ ਪੱਕੇ ਕਰਨ ਦੀ ਪੰਜਾਬ ਸਰਕਾਰ ਤੋਂ ਮੰਗ ਕਰਦੇ ਨਜ਼ਰ ਆ ਰਹੇ ਹਨ। ਪਰ ਅਜੇ ਤਕ ਇਹ ਪੂਰੀ ਨਹੀਂ ਹੋ ਸਕੀ। ਇਸ ਕਾਰਨ ਹੁਣ ਕੱਚੇ ਕਰਮਚਾਰੀਆਂ ਨੇ ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ।

 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe