Friday, November 22, 2024
 

ਹਿਮਾਚਲ

ਸ਼ਿਮਲਾ ਲਾਗੇ ਜ਼ਮੀਨ ਖਿਸਕਨ ਕਾਰਨ ਰਾਹ ਹੋਇਆ ਬੰਦ

September 06, 2021 01:30 PM

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਇੱਕ ਵਾਰ ਫਿਰ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਸੋਮਵਾਰ ਸਵੇਰੇ ਢਿੱਗਾਂ ਡਿੱਗਣ ਕਾਰਨ ਰਾਸ਼ਟਰੀ ਰਾਜਮਾਰਗ 5 ‘ਤੇ ਭਾਰੀ ਜਾਮ ਲੱਗ ਗਿਆ ਹੈ। ਇੱਥੇ ਸਵੇਰੇ ਅਚਾਨਕ ਹੀ ਪਹਾੜ ਤੋਂ ਭਾਰੀ ਮਲਬਾ ਡਿੱਗਣਾ ਸ਼ੁਰੂ ਹੋ ਗਿਆ, ਜਿਸ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਝੱਲਣੀ ਪਈ। ਇਸ ਹਾਦਸੇ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਕੁੱਝ ਵਾਹਨਾਂ ਨੂੰ ਨੁਕਸਾਨ ਪਹੁੰਚਿਆ ਦਿਖਾਈ ਦੇ ਰਿਹਾ ਹੈ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਜ਼ਮੀਨ ਖਿਸਕਣ ਤੋਂ ਬਾਅਦ ਆਵਾਜਾਈ ਪ੍ਰਭਾਵਿਤ ਹੋਈ ਹੈ। ਹਾਈਵੇਅ ਅਥਾਰਟੀ ਦੀ ਮਸ਼ੀਨਰੀ ਸੜਕ ਨੂੰ ਬਹਾਲ ਕਰਨ ਵਿੱਚ ਰੁੱਝੀ ਹੋਈ ਹੈ। ਕਿੰਨੌਰ ਜ਼ਿਲ੍ਹੇ ਵਿੱਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਇਸ ਤੋਂ ਪਹਿਲਾਂ ਬਤਸੇਰੀ ਅਤੇ ਨਿਗੁਲਸਰੀ ਵਿੱਚ ਜ਼ਮੀਨ ਖਿਸਕਣ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ ਸੀ। ਤੁਹਾਨੂੰ ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਕਿਨੌਰ ਦੇ ਕੋਲ ਇੱਕ ਵੱਡਾ ਹਾਦਸਾ ਵਾਪਰਿਆ ਸੀ, ਉਦੋਂ ਵੀ ਪਹਾੜ ਤੋਂ ਮਲਬਾ ਡਿੱਗ ਗਿਆ ਸੀ ਅਤੇ ਦਰਜਨਾਂ ਲੋਕ ਮਲਬੇ ਹੇਠਾਂ ਦੱਬੇ ਗਏ ਸਨ। ਅਗਸਤ ਦੇ ਸ਼ੁਰੂਆਤੀ ਹਫਤੇ ਵਿੱਚ ਜ਼ਮੀਨ ਖਿਸਕਣ ਵਿੱਚ 25 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਸੀ।

 

Have something to say? Post your comment

Subscribe