Friday, November 22, 2024
 

ਰਾਸ਼ਟਰੀ

ਅੱਜ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

September 07, 2021 09:28 AM

ਨਵੀਂ ਦਿੱਲੀ : ਮੌਸਮ ਵਿਗਿਆਨ ਨੇ ਕਿਹਾ ਹੈ ਕਿ ਹਿਮਾਚਲ, ਉੱਤਰਾਖੰਡ, ਉੱਤਰੀ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ। ਉੱਤਰੀ ਮਰਾਠਵਾੜਾ, ਉੱਤਰੀ ਮੱਧ ਮਹਾਰਾਸ਼ਟਰ, ਉੱਤਰੀ ਕੋਂਕਣ ਤੇ ਗੁਜਰਾਤ ਦੇ ਖੇਤਰ 'ਚ 7-9 ਸਤੰਬਰ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ। ਦੱਖਣ-ਪੱਛਮੀ ਮਾਨਸੂਨ ਦੇ ਮੁੜ ਐਕਟਿਵ ਹੋਣ ਨਾਲ ਦੱਖਣੀ, ਪੱਛਮੀ ਅਤੇ ਉੱਤਰੀ ਭਾਰਤ ਦੇ ਬਹੁਤ ਸਾਰੇ ਹਿੱਸਿਆਂ 'ਚ ਅੱਜ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ ਕਿ ਅੱਜ ਕਰਨਾਟਕ, ਤਾਮਿਲਨਾਡੂ ਤੇ ਕੇਰਲ 'ਚ ਵੱਖ-ਵੱਖ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਇਸ ਤੋਂ ਬਾਅਦ ਤੀਬਰਤਾ 'ਚ ਕਮੀ ਆਵੇਗੀ। ਆਈਐਮਡੀ ਅਨੁਸਾਰ ਸੰਭਾਵਿਤ ਘੱਟ ਦਬਾਅ ਵਾਲੇ ਖੇਤਰ ਦੇ ਪੱਛਮ-ਉੱਤਰ-ਪੱਛਮ ਵੱਲ ਜਾਣ ਕਾਰਨ 7 ਸਤੰਬਰ ਮਤਲਬ ਅੱਜ ਦੱਖਣੀ ਉੜੀਸ਼ਾ, ਤੱਟਵਰਤੀ ਆਂਧਰਾ ਪ੍ਰਦੇਸ਼, ਤੇਲੰਗਾਨਾ, ਵਿਦਰਭ ਤੇ ਦੱਖਣੀ ਛੱਤੀਸਗੜ੍ਹ ਦੇ ਬਹੁਤ ਸਾਰੇ ਹਿੱਸਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੱਖਣੀ ਉੜੀਸ਼ਾ, ਦੱਖਣੀ ਛੱਤੀਸਗੜ੍ਹ, ਤੇਲੰਗਾਨਾ, ਮਹਾਰਾਸ਼ਟਰ, ਰਾਇਲਸੀਮਾ, ਕੇਰਲਾ ਦੇ ਕੁਝ ਹਿੱਸਿਆਂ, ਕਰਨਾਟਕ, ਦੱਖਣੀ ਮੱਧ ਪ੍ਰਦੇਸ਼ ਤੇ ਪੂਰਬੀ ਗੁਜਰਾਤ 'ਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਪੈ ਸਕਦੀ ਹੈ।

 

Have something to say? Post your comment

 
 
 
 
 
Subscribe