Friday, November 22, 2024
 

ਚੰਡੀਗੜ੍ਹ / ਮੋਹਾਲੀ

ਬੱਸ ਮੁਲਾਜ਼ਮਾਂ ਦੇ ਅੜੀਅਲ ਰਵਈਏ ਕਾਰਨ ਪੰਜਾਬ ਸਰਕਾਰ ਨੇ ਤੋੜੀ ਚੁੱਪੀ,ਭਲਕੇ ਹੋਵੇਗੀ ਮੀਟਿੰਗ

September 07, 2021 02:18 PM

ਚੰਡੀਗੜ੍ਹ : ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਾਉਣ ਲਈ ਅੜੇ ਬੱਸ ਕਰਮਚਾਰੀਆਂ ਨੇ ਅੱਜ ਲਗਾਤਾਰ ਦੂਜੇ ਦਿਨ ਵੀ ਸੂਬੇ ਭਰ ਵਿੱਚ ਬੱਸਾਂ ਬੰਦ ਰੱਖੀਆਂ। ਇਸ ਨਾਲ ਲੋਕਾਂ ਦੀ ਵੀ ਕਾਫੀ ਖੱਜਲ-ਖੁਆਰੀ ਹੋਈ ਤੇ ਪ੍ਰਾਈਵੇਟ ਬੱਸਾਂ ਵਾਲਿਆਂ ਨੂੰ ਮੌਜਾਂ ਲੱਗੀਆਂ ਰਹੀਆਂ।

ਮੁਲਾਜ਼ਮਾਂ ਦੇ ਅੜੀਅਲ ਰਵਈਏ ਕਾਰਨ ਪੰਜਾਬ ਸਰਕਾਰ ਨੇ ਆਪਣੀ ਚੁੱਪੀ ਤੋੜੀ ਹੈ ਅਤੇ ਭਲਕੇ ਯਾਨੀ 8 ਸਤੰਬਰ ਨੂੰ ਰੋਡਵੇਜ਼ ਦੇ ਹੜਤਾਲੀ ਮੁਲਾਜ਼ਮਾਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਹੈ। ‌ਇਸ ਮਗਰੋਂ ਅੱਜ ਮੁੱਖ ਮੰਤਰੀ ਦੇ ਸਿਸਵਾਂ ਫਾਰਮ ਤੇ ਮੋਤੀ ਮਹਿਲ ਦੇ ਘਿਰਾਓ ਦਾ ਐਕਸ਼ਨ ਮੁਲਤਵੀ ਕੀਤਾ ਗਿਆ ਹੈ।

ਯੂਨੀਅਨ ਦੇ ਲੀਡਰਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੰਜ ਮੈਂਬਰੀ ਕਮੇਟੀ ਵਜੋਂ ਗੱਲਬਾਤ ਕਰਨ ਲਈ 8 ਸਤੰਬਰ ਨੂੰ ਅਕਾਸ਼ ਬਾਂਸਲ (IAS) ਉਪ ਮੰਡਲ ਮੈਜਿਸਟਰੇਟ ਖਰੜ ਰਾਹੀਂ ਪੱਤਰ ਭੇਜਿਆ ਗਿਆ ਹੈ, ਜਿਸ ਵਿੱਚ ਪ੍ਰਮੁੱਖ ਸਕੱਤਰ, ਮੁੱਖ ਮੰਤਰੀ ਪੰਜਾਬ ਨੇ ਸਵੇਰੇ 11 ਵਜੇ ਮੁੱਖ ਮੰਤਰੀ ਦੇ ਦਫ਼ਤਰ ਸਿਵਲ ਸਕੱਤਰੇਤ ਵਿਖੇ ਬੁਲਾਇਆ ਹੈ।

ਉਨ੍ਹਾਂ ਦੱਸਿਆ ਕਿ ਉਹ ਆਪਣੀਆਂ ਮੰਗਾਂ ਮਨਾਉਣ ਲਈ ਗੱਲਬਾਤ ਕਰਨ ਜਾਣਗੇ ਤੇ ਆਪਣੇ ਪੱਖ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਗੱਲਬਾਤ ਦਾ ਸੱਦਾ ਆਉਣ ਕਾਰਨ ਹੀ ‌ਅੱਜ ਮੁੱਖ ਮੰਤਰੀ ਦੇ ਸਿਸਵਾਂ ਫਾਰਮ ਤੇ ਮੋਤੀ ਮਹਿਲ ਦੇ ਘਿਰਾਓ ਦਾ ਐਕਸ਼ਨ ਇੱਕ-ਦੋ ਦਿਨ ਲਈ ਮੁਲਤਵੀ ਕੀਤਾ ਗਿਆ ਹੈ।

 

Have something to say? Post your comment

Subscribe