ਅੰਮ੍ਰਿਤਸਰ : ਸਿੱਖ ਧਰਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਟੈਫੇ ਕੰਪਨੀ ਵੱਲੋਂ ਮੈਸੀ ਫਰਗੂਸ਼ਨ ਟਰੈਕਟਰ ਭੇਟ ਕੀਤਾ ਗਿਆ। ਕੰਪਨੀ ਦੇ ਅਧਿਕਾਰੀ ਸ੍ਰੀ ਭਾਰਤਇੰਦੂ ਕਪੂਰ, ਸ. ਇਕਬਾਲ ਸਿੰਘ ਸਾਹੀ, ਸ੍ਰੀ ਵਿਨੈ ਮਦਾਨ ਨੇ ਟਰੈਕਟਰ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸੌਂਪੀਆਂ।
ਇਸ ਮੌਕੇ ਬੀਬੀ ਜਗੀਰ ਕੌਰ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਾਨਵਤਾ ਲਈ ਅਥਾਹ ਸ਼ਰਧਾ ਦਾ ਪ੍ਰਤੀਕ ਹਨ ਅਤੇ ਗੁਰੂ ਘਰ ਦੇ ਸ਼ਰਧਾਲੂ ਇਥੇ ਭੇਟਾਵਾਂ ਲੈ ਕੇ ਪੁੱਜਦੇ ਰਹਿੰਦੇ ਹਨ।
ਟੈਫੇ ਕੰਪਨੀ ਵੱਲੋਂ ਵੀ ਇਸੇ ਤਹਿਤ ਹੀ ਸ਼ਰਧਾ ਪ੍ਰਗਟਾਈ ਗਈ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰੂ ਸਾਹਿਬ ਆਪਣੇ ਸ਼ਰਧਾਲੂਆਂ ’ਤੇ ਕਿਰਪਾ ਬਣਾਈ ਰੱਖਦੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਬੀਬੀ ਜਗੀਰ ਕੌਰ ਨੇ ਟੈਫੇ ਕੰਪਨੀ ਦੇ ਮਾਲਕਾਂ ਅਤੇ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਸੁਖਬੀਰ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਟੈਫੇ ਕੰਪਨੀ ਵੱਲੋਂ ਸੇਲ ਮੈਨੇਜਰ ਸ. ਸਿਮਰਨਜੀਤ ਸੰਧੂ, ਵਿੱਕੀ ਭਾਰਦਵਾਜ, ਸ. ਸੰਦੀਪ ਸਿੰਘ, ਸ. ਹਰਪ੍ਰੀਤ ਸਿੰਘ, ਸ੍ਰੀ ਰੋਸ਼ਨ ਲਾਲ ਤੇ ਸ. ਕਮਲਦੀਪ ਸਿੰਘ ਆਦਿ ਮੌਜੂਦ ਸਨ।