Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਚੰਡੀਗੜ੍ਹ / ਮੋਹਾਲੀ

ਵਿਜੀਲੈਂਸ ਵੱਲੋਂ ਮਹਿਲਾ ਪਟਵਾਰੀ ਤੇ ਉਸਦਾ ਸਹਾਇਕ ਰਿਸ਼ਵਤ ਲੈਂਦੇ ਕਾਬੂ

September 07, 2021 09:32 PM
ਚੰਡੀਗੜ੍ਹ (ਸੱਚੀ ਕਲਮ ਬਿਊਰੋ) :  ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਬਾਜੇਵਾਲਾ, ਜਿਲਾ ਮਾਨਸਾ ਵਿਖੇ ਤਾਇਨਾਤ ਮਹਿਲਾ ਪਟਵਾਰੀ ਅਮਨਦੀਪ ਕੌਰ ਅਤੇ ਉਸਦੇ ਸਹਾਇਕ ਤੇ ਡਰਾਇਵਰ ਵਜੋਂ ਕੰਮ ਕਰਦੇ ਇੱਕ ਪ੍ਰਾਈਵੇਟ ਵਿਅਕਤੀ ਹਰਜੀਤ ਸਿੰਘ ਨੂੰ 6, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
          ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਹਿਲਾ ਪਟਵਾਰੀ ਨੂੰ ਪਿੰਡ ਬਾਜੇਵਾਲਾ ਦੇ ਸ਼ਿਕਾਇਤਕਰਤਾ ਰਾਜਾ ਸਿੰਘ ਦੀ ਸ਼ਿਕਾਇਤ 'ਤੇ 6, 000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਜਮੀਨ ਦੇ ਤਬਾਦਲੇ ਦਾ ਇੰਤਕਾਲ ਦਰਜ ਕਰਨ ਬਦਲੇ 12, 000 ਰੁਪਏ ਦੀ ਮੰਗ ਕੀਤੀ ਗਈ ਸੀ ਪਰ ਸੌਦਾ 10, 000 ਰੁਪਏ ਵਿਚ ਤੈਅ ਹੋਇਆ ਹੈ। ਉਨ੍ਹਾਂ ਦੱਸਿਆ ਕਿ ਉਹ ਦੋਸ਼ੀ ਮਹਿਲਾ ਪਟਵਾਰੀ ਨੂੰ ਪਹਿਲੀ ਕਿਸ਼ਤ ਦੇ 4, 000 ਰੁਪਏ ਪਹਿਲਾਂ ਹੀ ਅਦਾ ਕਰ ਚੁੱਕਾ ਹੈ।
          ਵਿਜੀਲੈਂਸ ਦੀ ਟੀਮ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਮੁਲਜ਼ਮ ਪਟਵਾਰੀ ਅਤੇ ਉਸਦੇ ਸਹਾਇਕ ਪ੍ਰਾਈਵੇਟ ਵਿਅਕਤੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਦੇ 6, 000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਬਠਿੰਡਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।     
 

Have something to say? Post your comment

Subscribe