ਬਰੈਂਪਟਨ: ਬਰੈਂਪਟਨ ਵਿੱਚ ਇੱਕ ਲੜਕੀ ਦੇ ਸਿਰ ਵਿੱਚ ਗੋਲੀ ਮਾਰੇ ਜਾਣ ਤੋਂ ਬਾਅਦ ਉਸ ਨੂੰ ਟਰੌਮਾ ਸੈਂਟਰ ਲਿਜਾਇਆ ਗਿਆ। ਇਹ ਜਾਣਕਾਰੀ ਪੀਲ ਈਐਮਐਸ ਨੇ ਦਿੱਤੀ ਹੈ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਦੇ ਨੇੜੇ ਤੇੜੇ ਆਰਡਗਲੈਨ ਡਰਾਈਵ ਤੇ ਵਿਲਟਨ ਡਰਾਈਵ ਇਲਾਕੇ ਵਿੱਚ ਗੋਲੀ ਚੱਲਣ ਦੀ ਰਿਪੋਰਟ ਦੇ ਕੇ ਸੱਦਿਆ ਗਿਆ । ਪੁਲਿਸ ਅਧਿਕਾਰੀਆਂ ਨੂੰ ਇੱਕ 19 ਸਾਲਾ ਲੜਕੀ ਮਿਲੀ ਜਿਸ ਦੇ ਸਿਰ ਵਿੱਚ ਗੋਲੀ ਲੱਗੀ ਸੀ। ਈ ਐਮ ਐਸ ਨੇ ਦੱਸਿਆ ਕਿ ਜਿਸ ਸਮੇਂ ਉਸ ਲੜਕੀ ਨੂੰ ਹਸਪਤਾਲ ਭੇਜਿਆ ਗਿਆ ਉਸ ਸਮੇਂ ਉਸ ਦਾ ਸਾਹ ਚੱਲ ਰਿਹਾ ਸੀ। ਪੁਲਿਸ ਨੇ ਦੱਸਿਆ ਕਿ ਜ਼ਖ਼ਮੀ ਲੜਕੀ ਤੇ ਮੁਲਜ਼ਮ ਇੱਕ ਦੂਜੇ ਨੂੰ ਜਾਣਦੇ ਸਨ। ਇਸ ਸਬੰਧ ਵਿੱਚ ਜਾਣਕਾਰੀ ਰੱਖਣ ਵਾਲੇ ਨੂੰ ਸਿੱਧੇ ਤੌਰ ਉੱਤੇ ਪੁਲਿਸ ਨਾਲ ਸੰਪਰਕ ਕਰਨ ਲਈ ਆਖਿਆ ਗਿਆ ਹੈ।