Friday, November 22, 2024
 

ਪੰਜਾਬ

High Court ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਰਾਹਤ

September 09, 2021 10:46 AM

ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਲੁਧਿਆਣਾ ਅਦਾਲਤ 'ਚ ਲੰਬਿਤ ਆਮਦਨ ਟੈਕਸ ਨਾਲ ਸਬੰਧਤ ਕੇਸ ਦਾ ਰਿਕਾਰਡ ਈਡੀ ਨੂੰ ਸੌਂਪਣ ’ਤੇ ਰੋਕ ਲਾ ਦਿੱਤੀ ਹੈ। ਹਾਈ ਕੋਰਟ ਨੇ ਆਮਦਨ ਕਰ ਵਿਭਾਗ ਤੇ ਈਡੀ ਨੂੰ ਵੀ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਦੇ ਹੋਏ ਕਿਹਾ ਸੀ ਕਿ ਆਮਦਨ ਕਰ ਵਿਭਾਗ ਦੀ ਸ਼ਿਕਾਇਤ 'ਤੇ ਇਹ ਕੇਸ 2016 ਤੋਂ ਲੁਧਿਆਣਾ ਦੀ ਅਦਾਲਤ ਵਿੱਚ ਚੱਲ ਰਿਹਾ ਹੈ। ਈਡੀ ਨੇ ਅਦਾਲਤ ਤੋਂ ਮਾਮਲੇ ਦੇ ਰਿਕਾਰਡ ਦੀ ਜਾਂਚ ਕਰਨ ਦੀ ਇਜਾਜ਼ਤ ਮੰਗੀ ਸੀ। ਈਡੀ ਦੀ ਇਸ ਮੰਗ ਨੂੰ ਸਵੀਕਾਰ ਕਰਦਿਆਂ ਲੁਧਿਆਣਾ ਅਦਾਲਤ ਨੇ 18 ਸਤੰਬਰ, 2020 ਨੂੰ ਇਸ ਦੀ ਪ੍ਰਵਾਨਗੀ ਦੇ ਦਿੱਤੀ ਸੀ। ਇਸ ਫੈਸਲੇ ਵਿਰੁੱਧ ਉਨ੍ਹਾਂ ਦੀ ਅਪੀਲ ਵਧੀਕ ਸੈਸ਼ਨ ਜੱਜ ਨੇ 2 ਸਤੰਬਰ ਨੂੰ ਖਾਰਜ ਕਰ ਦਿੱਤੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਉਹ ਲੁਧਿਆਣਾ ਜ਼ਿਲ੍ਹਾ ਅਦਾਲਤ ਦੇ 18 ਸਤੰਬਰ, 2020 ਦੇ ਆਦੇਸ਼ ਤੇ ਪਿਛਲੇ 2 ਸਤੰਬਰ ਨੂੰ ਜਾਰੀ ਅਪੀਲ 'ਤੇ ਆਦੇਸ਼ ਨੂੰ ਰੱਦ ਕਰੇ।

ਹੋਰ ਖਾਸ ਖ਼ਬਰਾਂ ਵੇਖਣ ਲਈ ਇਥੇ ਕਲਿਕ ਕਰੋ

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe