ਚੰਡੀਗੜ੍ਹ : ਕਿਸਾਨ ਜਥੇਬੰਦੀਆਂ ਵੱਲੋਂ ਭਲਕੇ ਸਿਆਸੀ ਪਾਰਟੀਆਂ ਨਾਲ ਕੀਤੀ ਜਾ ਰਹੀ ਮੀਟਿੰਗ ਵਿੱਚ ਅਕਾਲੀ ਦਲ ਵੱਲੋਂ 4 ਸੀਨੀਅਰ ਆਗੂ ਹਿੱਸਾ ਲੈਣਗੇ। ਜਿਨ੍ਹਾਂ ਦੀ ਡਿਊਟੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲਗਾਈ ਹੈ। ਇਸ ਵਿੱਚ ਬਲਵਿੰਦਰ ਸਿੰਘ ਭੂੰਦੜ, ਪ੍ਰੋਂ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਦਲਜੀਤ ਸਿੰਘ ਚੀਮਾ ਮੀਟਿੰਗ ਵਿੱਚ ਹਿੱਸਾ ਲੈਣਗੇ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ 10 ਸਤੰਬਰ ਯਾਨੀ ਕੱਲ੍ਹ ਨੂੰ ਚੰਡੀਗੜ੍ਹ ਵਿੱਚ ਸਿਆਸੀ ਪਾਰਟੀਆਂ ਨਾਲ ਮੀਟਿੰਗ ਕੀਤੀ ਜਾਣੀ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਲਾਈਵ ਹੋ ਕੇ ਹਿੱਸਾ ਲੈਣ ਵਾਲਿਆਂ ਪਾਰਟੀਆਂ ਨੂੰ ਮੀਟਿੰਗ ਤੋਂ ਪਹਿਲਾਂ ਬੈਠਕ ਵਿਚ ਸ਼ਾਮਲ ਹੋਣ ਵਾਲੇ ਆਪਣੀ ਪਾਰਟੀ ਨੁਮਾਇੰਦਿਆਂ ਦੇ ਨਾਮ ਜਥੇਬੰਦੀ ਨੂੰ ਦੇਣ ਦੀ ਅਪੀਲ ਕੀਤੀ ਸੀ।