ਨਵੀਂ ਦਿੱਲੀ : ਹੁਣ ਇੰਡੀਆ ਵਿਚ 31 ਦਸੰਬਰ ਤੱਕ ਲਈ ਮੋਦੀ ਸਰਕਾਰ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ। Corona ਦੇ ਚਲਦੇ ਹੋਏ ਜਿੱਥੇ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜਰ ਰਹੇ ਸਨ, ਉਥੇ ਹੀ ਲੋਕਾਂ ਲਈ ਟੈਕਸ ਅਦਾ ਕਰਨਾ ਵੀ ਮੁਸ਼ਕਲ ਹੋ ਗਿਆ ਸੀ। ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕਈ ਯੋਜਨਾਵਾਂ ਵਿੱਚ ਵਾਧਾ ਕੀਤਾ ਗਿਆ ਸੀ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਨਕਮ ਟੈਕਸ ਅਦਾ ਕਰਨ ਦੀ ਜਿਥੇ ਆਖਰੀ ਤਰੀਕ ਸਰਕਾਰ ਵੱਲੋਂ 31 ਅਗਸਤ ਤੱਕ ਜਾਰੀ ਕੀਤੀ ਗਈ ਸੀ। ਉਥੇ ਹੀ ਹੁਣ ਕੇਂਦਰ ਸਰਕਾਰ ਵੱਲੋਂ ਇਨਕਮ ਟੈਕਸ ਰਿਟਰਨ ਦਾਇਰ ਕਰਨ ਲਈ ਤਾਰੀਕ ਵਧਾਈ ਗਈ ਹੈ। ਜਿਸ ਨਾਲ ਇਨਕਮ ਟੈਕਸ ਰਿਟਰਨ ਭਰਨ ਵਾਲਿਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਵਧਾਈ ਗਈ ਤਰੀਕ ਦੇ ਅਨੁਸਾਰ ਹੁਣ ਇਨਕਮ ਟੈਕਸ ਵਿਭਾਗ ਨੇ 2021-22 ਲਈ ਰਿਟਰਨ ਭਰਨ ਵਾਸਤੇ ਤਾਰੀਕ ਵਿੱਚ ਵਾਧਾ ਕਰਕੇ 31 ਦਸੰਬਰ ਤੱਕ ਕਰ ਦਿੱਤੀ ਗਈ ਹੈ।
ਜੋ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਇਹ ਤਾਰੀਕ 31 ਅਗਸਤ ਤੱਕ ਲਾਗੂ ਕੀਤੀ ਗਈ ਸੀ। ਕੇਂਦਰ ਸਰਕਾਰ ਵੱਲੋਂ ਹੁਣ ਲੋਕਾਂ ਦੀ ਆਰਥਿਕ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਇਸ ਵਿੱਚ ਚਾਰ ਮਹੀਨੇ ਦਾ ਵਾਧਾ ਕਰ ਦਿੱਤਾ ਗਿਆ ਹੈ। ਇਸ ਸਮੇਂ ਦੇ ਵਿੱਚ ਅਸਾਨੀ ਨਾਲ ਲੋਕ ਆਪਣੀਆਂ ਰਿਟਰਨਾਂ ਭਰ ਸਕਣਗੇ।