ਪਠਾਨਕੋਟ : ਸਥਾਨਕ ਸਰਾਈਂ ਮੁਹੱਲੇ 'ਚ ਇੱਕ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ ਜਿਸ ਅਨੁਸਾਰ ਇਕ ਕਲਯੁੱਗੀ ਪੁੱਤਰ ਵੱਲੋਂ ਨਸ਼ੇ ਦੀ ਹਾਲਤ ਵਿੱਚ ਆਪਣੀ ਹੀ ਮਾਂ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਇਨਾ ਹੀ ਨਹੀਂ ਸਗੋਂ ਵਾਰਦਾਤ ਨੂੰ ਅੰਜ਼ਾਮ ਦੇਣ ਮਗਰੋਂ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਦੌਰਾਨ ਉਸ ਨੇ ਘਰ ਦੀ ਛੱਤ ਤੋਂ ਛਾਲ ਮਾਰੀ ਤੇ ਦੂਜੇ ਪਾਸੇ ਲੱਗੀ ਕੰਡਿਆਲੀ ਤਾਰਾਂ 'ਤੇ ਜਾ ਡਿੱਗਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਜ਼ਖ਼ਮੀ ਹਾਲਤ 'ਚ ਨੌਜਵਾਨ ਨੂੰ ਸਰਕਾਰੀ ਹਸਪਤਾਲ ਇਲਾਜ ਲਈ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵਲੋਂ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਇਸ ਘਟਨਾ ਦੇ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਸਰਕਾਰੀ ਹਾਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਉਕਤ ਨੌਜਵਾਨ ਨੇ ਖੁਦ ਨੂੰ ਚਾਕੂ ਮਾਰ ਕੇ ਖ਼ਤਮ ਕਰਨ ਦੀ ਕੋਸ਼ਿਸ਼ ਵੀ ਕੀਤੀ। ਫਿਲਹਾਲ ਇਸ ਦੀ ਹਾਲਤ ਨਾਜ਼ੁਕ ਹੈ ਅਤੇ ਇਸ ਨੂੰ ਸਰਕਾਰੀ ਹਸਪਤਾਲ ਤੋਂ ਰੈਫਰ ਕਰ ਦਿੱਤਾ ਗਿਆ ਹੈ।