Thursday, November 21, 2024
 

ਪੰਜਾਬ

10 ਸਾਲ ਪਹਿਲਾਂ ਗੁਆਚਿਆ ਪੁੱਤ ਹੁਣ ਇਸ ਤਰ੍ਹਾਂ ਮਿਲਿਆ

September 10, 2021 01:51 PM

ਗੁਰਦਾਸਪੁਰ : ਇਕ ਉਮੀਦ ਜੋ ਮਾਪਿਆਂ ਨੇ ਆਪਣੇ ਬੱਚੇ ਦੀ ਵਾਪਸੀ ਲਈ ਰੱਖੀ ਹੋਈ ਸੀ ਉਹ ਆਖਰਕਾਰ ਸੱਚ ਹੋ ਗਈ। ਇਥੋ ਦੇ ਰਹਿਣ ਵਾਲੇ ਇਕ ਪਰਿਵਾਰ ਵਿਚੋਂ 10 ਸਾਲ ਪਹਿਲਾਂ ਇਕ ਬੱਚਾ ਗੁਆਚ ਗਿਆ ਸੀ । ਪਰਿਵਾਰ ਵੱਲੋਂ ਉਸ ਬੱਚੇ ਦੀ ਖੋਜ ਵੀ ਕੀਤੀ ਗਈ ਪਰ ਬੱਚਾ ਨਹੀਂ ਮਿਲਿਆ। ਪਰ ਪੂਰੇ ਦਸ ਸਾਲ ਬੀਤਣ ਤੋਂ ਬਾਅਦ ਹੁਣ ਪਰਿਵਾਰ ਨੂੰ ਬੱਚਾ ਮਿਲ ਚੁੱਕਿਆ ਹੈ।ਮਨੁੱਖਤਾ ਦੀ ਸੇਵਾ ਕਰਦੀ ਆ ਰਹੀ ਸਿੱਖ ਵੈੱਲਫੇਅਰ ਫਾਊਂਡੇਸ਼ਨ ਧਾਰੀਵਾਲ ਦੇ ਸੇਵਕਾਂ ਦੇ ਵੱਲੋਂ ਦਸ ਸਾਲ ਪਹਿਲਾਂ ਗੁਆਚੇ ਬੱਚੇ ਵਿਨੋਦ ਕੁਮਾਰ ਨੂੰ ਉਸ ਦੇ ਪਰਿਵਾਰ ਦੇ ਨਾਲ ਮਿਲਵਾ ਦਿੱਤਾ ਗਿਆ । ਉੱਥੇ ਹੀ ਇਸ ਫਾਊਂਡੇਸ਼ਨ ਦੇ ਆਗੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਮਹੀਨੇ ਪਹਿਲਾਂ ਭੈਣੀ ਮੀਆਂ ਖਾਂ ਵਿਖੇ ਲਾਵਾਰਸ ਹਾਲਤ 'ਚ ਮਿਲੇ ਬੱਚੇ ਨੂੰ ਆਪਣੀ ਅਤੇ ਆਪਣੇ ਪਰਿਵਾਰ ਬਾਰੇ ਕੋਈ ਵੀ ਸੁੱਧ ਬੁੱਧ ਨਹੀਂ ਸੀ । ਇਸ ਲਈ ਉਸ ਨੂੰ ਉਹ ਆਸ਼ਰਮ ਲੈ ਆਏ । ਜਿੱਥੇ ਕਿ ਇਸ ਬੱਚੇ ਦਾ ਇਲਾਜ ਸ਼ੁਰੂ ਕੀਤਾ ਗਿਆ ਅਤੇ ਉਸ ਨੂੰ ਠੀਕ ਕਰ ਦਿੱਤਾ ਗਿਆ। ਬੱਚੇ ਦੇ ਠੀਕ ਹੋਣ 'ਤੇ ਇਸ ਬੱਚੇ ਦੇ ਪਰਿਵਾਰ ਦੇ ਨਾਲ ਸੰਪਰਕ ਕੀਤਾ । ਉਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰ ਨੇ ਦੱਸਿਆ ਕਿ ਡੇਰਾ ਬਿਆਸ ਤੋਂ 10 ਸਾਲ ਪਹਿਲਾਂ ਉਨ੍ਹਾਂ ਦਾ ਬੱਚਾ ਗੁੰਮ ਹੋ ਗਿਆ ਸੀ ਜਿਸ ਦੀ ਕਿ ਉਨ੍ਹਾਂ ਵੱਲੋਂ ਪੂਰੇ ਪੰਜਾਬ ਦੇ ਅੰਦਰ ਭਾਲ ਕੀਤੀ ਗਈ ਸੀ ਪਰ ਉਹ ਕਿਧਰੇ ਵੀ ਨਹੀਂ ਮਿਲਿਆ। ਪਰਿਵਾਰ ਨੇ ਕਿਹਾ ਕਿ ਅੱਜ ਉਨ੍ਹਾਂ ਦੇ ਪਰਿਵਾਰ ਵਿੱਚ ਬਹੁਤ ਸਾਦਾ ਖੁਸ਼ੀ ਹੈ, ਕਿਉਂਕਿ ਅੱਜ ਉਨ੍ਹਾਂ ਦਾ ਬੱਚਾ ਉਨ੍ਹਾਂ ਨੂੰ ਵਾਪਸ ਮਿਲ ਗਿਆ ਹੈ

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

बरनाला विधानसभा उपचुनाव में आज अरविंद केजरीवाल और भगवंत मान ने आम आदमी पार्टी के उम्मीदवार हरिंदर धालीवाल के पक्ष में शहर के फरवाही बाजार में रैली की

 
 
 
 
Subscribe