ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ ਪੁਲਿਸ (Punjab Police) ਲਈ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿਤੀ ਹੈ ਅਤੇ ਯੋਗ ਉਮੀਦਵਾਰਾਂ ਨੂੰ ਫ਼ਾਰਮ ਭਰ ਕੇ ਅਪਲਾਈ ਕਰਨ ਦੀ ਅਪੀਲ ਵੀ ਕੀਤੀ ਹੈ। ਦਰਅਸਲ ਪੰਜਾਬ ਪੁਲਿਸ ਵਿੱਚ ਇਨ੍ਹਾਂ ਅਸਾਮੀਆਂ ਲਈ ਸਿੱਧੀ ਭਰਤੀ ਪ੍ਰਕਿਰਿਆ ਰਾਹੀਂ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਣੀ ਹੈ।
ਪੰਜਾਬ ਪੁਲਿਸ ਟੈਕਨੀਕਲ ਤੇ ਸਪੋਰਟ ਸਰਵਿਸ ਕਾਡਰ ਵਿੱਚ ਸਬ-ਇੰਸਪੈਕਟਰ ਤੇ ਕਾਂਸਟੇਬਲ ਦੇ ਅਹੁਦੇ ਲਈ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। ਉਮੀਦਵਾਰਾਂ ਦੀ ਉਮਰ 18 ਸਾਲ ਤੋਂ ਘੱਟ ਅਤੇ 28 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਚਾਹਵਾਨ ਉਮੀਦਵਾਰ ਪੰਜਾਬ ਪੁਲਿਸ ਦੀ ਅਧਿਕਾਰਤ ਵੈਬਸਾਈਟ punjabpolice.gov.in 'ਤੇ ਜਾ ਕੇ ਪੂਰੇ ਵੇਰਵਿਆਂ ਦੀ ਜਾਂਚ ਕਰ ਸਕਦੇ ਹਨ।
ਇਥੇ ਦਸ ਦਈਏ ਕਿ ਪੰਜਾਬ ਪੁਲਿਸ ਨੇ ਤਕਨੀਕੀ ਤੇ ਸਹਾਇਤਾ ਸੇਵਾ ਕਾਡਰ ਵਿੱਚ ਸਬ-ਇੰਸਪੈਕਟਰ ਦੀਆਂ 267 ਆਸਾਮੀਆਂ ਤੇ ਕਾਂਸਟੇਬਲ ਦੀਆਂ 2, 340 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਪੰਜਾਬ ਪੁਲਿਸ ਵਿੱਚ ਕਾਂਸਟੇਬਲ ਤੇ ਸਬ-ਇੰਸਪੈਕਟਰ ਦੀਆਂ ਅਸਾਮੀਆਂ ਲਈ ਅਰਜ਼ੀ ਪ੍ਰਕਿਰਿਆ 9 ਸਤੰਬਰ, 2021 ਤੋਂ ਸ਼ੁਰੂ ਹੋਈ ਹੈ, ਭਾਵ ਉਮੀਦਵਾਰਾਂ ਲਈ ਅਰਜ਼ੀ ਦੀ ਆਖਰੀ ਤਾਰੀਖ 29 ਸਤੰਬਰ 2021 ਤੱਕ ਹੈ।
ਚਾਹਵਾਨ ਉਮੀਦਵਾਰ ਪੰਜਾਬ ਪੁਲਿਸ ਦੀ ਅਧਿਕਾਰਤ ਵੈਬਸਾਈਟ, punjabpolice.gov.in 'ਤੇ ਜਾ ਕੇ ਪੂਰੇ ਵੇਰਵਿਆਂ ਦੀ ਜਾਂਚ ਕਰ ਸਕਦੇ ਹਨ। ਰਾਜ ਦੀਆਂ ਰਾਖਵੀਆਂ ਸ਼੍ਰੇਣੀਆਂ ਦੇ ਉਮੀਦਵਾਰਾਂ ਲਈ ਵੱਧ ਤੋਂ ਵੱਧ ਉਮਰ ਦੀ ਹੱਦ ਵਿੱਚ ਢਿੱਲ ਦੇਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਖਾਲੀ ਅਸਾਮੀਆਂ ਨਾਲ ਸਬੰਧਤ ਵਿਸ਼ੇ/ਅਨੁਸ਼ਾਸਨ ਵਿੱਚ ਬੈਚਲਰ ਜਾਂ ਮਾਸਟਰ ਡਿਗਰੀ ਕੀਤੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ, ਉਮੀਦਵਾਰਾਂ ਦੀ ਉਮਰ 18 ਸਾਲ ਤੋਂ ਘੱਟ ਤੇ 28 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਔਨਲਾਈਨ ਅਰਜ਼ੀ ਦੌਰਾਨ ਉਨ੍ਹਾਂ ਨੂੰ 1, 500 ਰੁਪਏ ਦੀ ਫੀਸ ਵੀ ਅਦਾ ਕਰਨੀ ਪਵੇਗੀ। ਇਸ ਦੇ ਨਾਲ ਹੀ SC, ST, BC, EWS (ਆਰਥਿਕ ਤੌਰ ’ਤੇ ਪੱਛੜੇ ਵਰਗ), ਸਾਬਕਾ ਫੌਜੀ ਉਮੀਦਵਾਰਾਂ ਲਈ ਫੀਸ 700 ਰੁਪਏ ਹੈ। ਉਮੀਦਵਾਰਾਂ ਨੂੰ ਬਿਨੈ ਕਰਨ ਤੋਂ ਪਹਿਲਾਂ ਭਰਤੀ ਦੇ ਇਸ਼ਤਿਹਾਰ ਵਿੱਚ ਦਿੱਤੇ ਸਾਰੇ ਵੇਰਵਿਆਂ ਨੂੰ ਧਿਆਨ ਨਾਲ ਪੜ੍ਹਨਾ ਚਾਹੀਦਾ ਹੈ।