Friday, November 22, 2024
 

ਪੰਜਾਬ

ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮਿਲੀ ਵੱਡੀ ਰਾਹਤ

September 10, 2021 06:25 PM

ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ ਮਿਲ ਗਈ ਹੈ, ਕਿਉਂਕਿ ਉਨ੍ਹਾਂ ਆਪਣੀ ਪਟੀਸ਼ਨ ਵਿਚ ਕਿਹਾ ਸੀ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਆਉਣ ਵਾਲੀਆਂ ਚੋਣਾਂ ਨਾਲ ਸਬੰਧਤ ਹੈ। ਇਸੇ ਲਈ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਗ੍ਰਿਫਤਾਰੀ ’ਤੇ ਪੰਜਾਬ ਵਿਧਾਨ ਸਭਾ ਚੋਣਾਂ 2022 ਤੱਕ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਉਸ ਖਿਲਾਫ ਜਿੰਨੀਆਂ ਵੀ ਐਫਆਈਆਰਜ਼ ਦਰਜ ਹਨ, ਉਨ੍ਹਾਂ ’ਤੇ ਕਿਸੇ ਵੀ ਕਾਰਵਾਈ ਨੂੰ ਹਾਈ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਦਿੱਤਾ ਹੈ।
ਹਾਈ ਕੋਰਟ ਨੇ ਆਪਣੇ 46 ਪੰਨਿਆਂ ਦੇ ਆਦੇਸ਼ ਵਿੱਚ ਸਪੱਸ਼ਟ ਕਿਹਾ ਹੈ ਕਿ 2022 ਦੀਆਂ ਚੋਣਾਂ ਵਿੱਚ ਉਨ੍ਹਾਂ ਵਿਰੁੱਧ ਸਾਰੀਆਂ ਐਫ.ਆਈ.ਆਰ. ’ਤੇ ਰੋਕ ਹੋਵੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ਕੇਸ ਵਿੱਚ ਪੇਸ਼ ਹੋਣ ਤੋਂ ਛੋਟ ਹੋਵੇਗੀ।
ਇਸ ਦੇ ਨਾਲ ਹੀ ਸੈਣੀ ਨੂੰ ਹੁਕਮ ਦਿੱਤੇ ਗਏ ਹਨ ਕਿ ਜੇਕਰ ਉਹ ਇਸ ਸਮੇਂ ਦੌਰਾਨ ਵਿਦੇਸ਼ ਜਾਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਅਦਾਲਤ ਦੀ ਇਜਾਜ਼ਤ ਲੈਣੀ ਪਵੇਗੀ। ਸੈਣੀ ਅਪਣੀ ਪਟੀਸ਼ਨ ’ਚ ਕਹਿ ਚੁੱਕੇ ਹਨ ਕਿ ਇਹ ਸਾਰੇ ਮਾਮਲੇ ਉਸ ਵਿਰੁੱਧ ਸਿਰਫ ਪੰਜਾਬ ਸਰਕਾਰ ਦੀ ਸਿਆਸੀ ਰੰਜਿਸ਼ ਤਹਿਤ ਚੱਲ ਰਹੇ ਹਨ। ਅਜਿਹੀ ਸਥਿਤੀ ਵਿੱਚ ਜੇ ਸਰਕਾਰ ਕਿਸੇ ਵੀ ਮਾਮਲੇ ਵਿੱਚ ਉਸਦੇ ਵਿਰੁੱਧ ਕੁਝ ਕਰਦੀ ਹੈ, ਤਾਂ ਉਸ ਤੋਂ 7 ਦਿਨ ਪਹਿਲਾਂ ਉਸਨੂੰ ਨੋਟਿਸ ਦਿੱਤਾ ਜਾਣਾ ਚਾਹੀਦਾ ਹੈ। ਹਾਈ ਕੋਰਟ ਨੇ ਪਹਿਲਾਂ ਹੀ ਆਦੇਸ਼ ਦਿੱਤਾ ਸੀ ਕਿ ਸੈਣੀ ਦੇ ਖਿਲਾਫ ਕੋਈ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਸੱਤ ਦਿਨਾਂ ਦਾ ਨੋਟਿਸ ਦਿੱਤਾ ਜਾਵੇ। ਸ਼ੁੱਕਰਵਾਰ ਨੂੰ ਹਾਈ ਕੋਰਟ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੱਕ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ।

 

Have something to say? Post your comment

Subscribe