Tuesday, November 12, 2024
 

ਪੰਜਾਬ

ਵਿਜੀਲੈਂਸ ਨੇ 30,000 ਰੁਪਏ ਦੀ ਵੱਢੀ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਫੜਿਆ

September 10, 2021 09:01 PM

ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਡੀ.ਐਸ.ਪੀ ਸਿਟੀ ਫਿਰੋਜ਼ਪੁਰ ਦੇ ਰੀਡਰ ਏ.ਐਸ.ਆਈ. ਗੁਰਲਾਭ ਸਿੰਘ ਨੂੰ 30, 000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਗੁਰਦਿਆਲ ਸਿੰਘ ਵਾਸੀ ਝੁੱਗੇ ਹਜਾਰਾ ਸਿੰਘ ਵਾਲਾ ਜਿਲਾ ਫਿਰੋਜਪੁਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਰੀਡਰ ਵਲੋਂ ਉਸ ਦੇ ਅਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਦਾਇਰ ਰਿੱਟ ਪਟੀਸ਼ਨ ਸਬੰਧੀ ਚਲ ਰਹੀ ਇੰਕੁਆਰੀ ਬਾਰੇ ਬਿਆਨ ਦਰਜ ਕਰਨ ਵਿਚ ਮੱਦਦ ਕਰਨ ਬਦਲੇ 50, 000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30, 000 ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 30, 000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

 
 
 
 
Subscribe