Friday, November 22, 2024
 

ਚੰਡੀਗੜ੍ਹ / ਮੋਹਾਲੀ

ਓਮ ਪ੍ਰਕਾਸ਼ ਸੋਨੀ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ

September 10, 2021 09:17 PM

ਚੰਡੀਗੜ੍ਹ/ਰੂਪਨਗਰ (ਸੱਚੀ ਕਲਮ ਬਿਊਰੋ) : ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਕਾਂਗਰਸ ਭਵਨ ਵਿਖੇ ਸੂਬਾ ਵਾਸੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਹਨਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ।
ਸ੍ਰੀ ਸੋਨੀ ਅੱਜ ਸਵੇਰੇ 11 ਵਜੇ ਤੋਂ ਕਾਂਗਰਸ ਭਵਨ ਵਿਖੇ ਪਹੁੰਚੇ ਹੋਏ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲੱਗੇ ਅਤੇ ਨਾਲ ਹੀ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਫੋਨ ਕਰਕੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਤੁਰੰਤ ਹੱਲ ਕਰਨ ਦੇ ਆਦੇਸ਼ ਦਿੱਤੇ।
 ਇਸ ਮੌਕੇ ਉਹਨਾਂ ਨੂੰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਮੁਲਾਕਾਤ ਕੀਤੀ ਅਤੇ ਆਪਣੀਆਂ ਕੁਝ ਮੰਗਾਂ ਤੋਂ ਜਾਣੂ ਕਰਵਾਇਆ ਅਤੇ ਸ੍ਰੀ ਸੋਨੀ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਕਰਨ ਦਾ ਭਰੋਸਾ ਦਵਾਇਆ।
ਸ੍ਰੀ ਸੋਨੀ ਨੇ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਜਿਹਨਾਂ ਜਿਹਨਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਸ਼ਿਕਾਇਤ ਦਾ ਨਿਪਟਾਰਾ ਕਰਨ ਉਪਰੰਤ ਉਹਨਾਂ ਨੂੰ ਲਿਖਤੀ ਤੌਰ ‘ਤੇ ਕੀਤੀ ਕਾਰਵਾਈ ਬਾਰੇ ਜਾਣੂ ਕਰਵਾਉਣਗੇ।  

 

Have something to say? Post your comment

Subscribe