Friday, November 22, 2024
 

ਪੰਜਾਬ

ਵਜੀਫ਼ੇ ਵਾਸਤੇ ਦਿਵਿਆਂਗ ਵਿਦਿਆਰਥੀਆਂ ਤੋਂ ਅਰਜ਼ੀਆਂ ਪ੍ਰਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ

September 10, 2021 09:21 PM

ਚੰਡੀਗੜ੍ਹ/ਰੂਪਨਗਰ (ਸੱਚੀ ਕਲਮ ਬਿਊਰੋ) : ਦਿਵਿਆਂਗ ਵਿਦਿਆਰਥੀਆਂ ਤੋਂ ਵਜੀਫ਼ੇ ਲਈ ਅਰਜ਼ੀਆਂ ਪ੍ਰਾਪਤ ਕਰਨ ਲਈ ਸਰਕਾਰ ਨੇ 2021-22 ਵਾਸਤੇ ਪੋਰਟਲ ਖੋਲ ਦਿੱਤਾ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਦਿਵਿਆਂਗ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਦੇ ਇੰਮਪਾਵਰਮੈਂਟ ਆਫ ਪਰਸਨਜ਼ ਵਿਦ ਡਿਸਏਬਿਲਟੀਜ ਆਫ ਸੋਸ਼ਲ ਜਸਟਿਸ ਐਂਡ ਇੰਪਾਵਰਮੈਂਟ ਮੰਤਰਾਲੇ ਵੱਲੋਂ  ਵਜੀਫ਼ਾ ਦਿੱਤਾ ਜਾਂਦਾ ਹੈ। ਪ੍ਰੀ-ਮੈਟ੍ਰਿਕ ਸਕਲਾਰਸ਼ਿਪ ਲਈ ਅਰਜ਼ੀਆਂ ਪ੍ਰਾਪਤ ਕਰਨ ਦੀ ਆਖਰੀ ਮਿਤੀ 15 ਨਵੰਬਰ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਰਜ਼ੀਆਂ ਪ੍ਰਾਪਤ ਕਰਨ ਦੀ ਆਖਰੀ ਤਰੀਕ 30 ਨਵੰਬਰ ਨਿਰਧਾਰਤ ਕੀਤੀ ਗਈ ਹੈ। ਇਸ ਵਜੀਫ਼ੇ ਲਈ ਦਿਵਿਆਂਗ ਵਿਦਿਆਰਥੀ ਨੈਸ਼ਨਲ ਸਕਾਲਰਸ਼ਿਪ ਪੋਰਟਲ (ਐਨ.ਐਸ.ਪੀ.) ’ਤੇ (...) ਆਨ ਲਾਈਨ ਅਪਲਾਈ ਕਰ ਸਕਦੇ ਹਨ। ਪੋਰਟਲ ਉਪਰ ਵਿਦਿਆਰਥੀਆਂ ਵੱਲੋਂ ਪ੍ਰਾਪਤ ਅਰਜ਼ੀਆਂ ਦੀ ਸਕੂਲ/ਕਾਲਜ ਦੇ ਮੁਖੀ ਪੜਤਾਲ ਕਰਨਗੇ। ਸਕੂਲ/ ਕਾਲਜ ਵੱਲੋਂ ਵੈਰੀਫਾਈ ਕੀਤੀਆਂ ਅਰਜ਼ੀਆਂ ਨੂੰ ਸੂਬਾ ਪੱਧਰ ’ਤੇ ਨੋਡਲ ਅਫ਼ਸਰ ਵੈਰੀਫਾਈ ਕਰੇਗਾ। ਯੋਗ ਉਮੀਦਵਾਰਾਂ ਨੂੰ ਭਾਰਤ ਸਰਕਾਰ ਵੱਲੋਂ ਉਨਾਂ ਦੇ ਬੈਂਕ ਖਾਤਿਆਂ ਵਿੱਚ ਵਜ਼ੀਫਾ ਭੇਜਿਆ ਜਾਵੇਗਾ।
ਬੁਲਾਰੇ ਅਨੁਸਾਰ ਵੱਧ ਤੋਂ ਵੱਧ ਦਿਵਿਆਂਗ ਵਿਦਿਆਰਥੀਆਂ ਦਾ ਇਸ ਵਜੀਫ਼ੇ ਲਈ ਅਪਲਾਈ ਕਰਨ ਵਾਸਤੇ ਯਕੀਨੀ ਬਨਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਸਾਰੇ ਵਿਦਿਆਰਥੀ ਇਸ ਦਾ ਲਾਭ ਪ੍ਰਾਪਤ ਕਰ ਸਕਣ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe