ਇਸਲਾਮਾਬਾਦ : ਪਾਕਿਸਤਾਨ ਦੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਸ਼ੁੱਕਰਵਾਰ ਨੂੰ ਆਈਐਸ (IS) ਦੇ 3ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ।ਜਾਣਕਾਰੀ ਅਨੁਸਾਰ ਇਹ ਲੋਕ ਲਾਹੌਰ ਵਿੱਚ ਸਰਕਾਰੀ ਇਮਾਰਤਾਂ ਉੱਤੇ ਕਬਜ਼ਾ ਕਰਨ ਦੀ ਯੋਜਨਾ ਬਣਾ ਰਹੇ ਸਨ ਅਤੇ ਇਨ੍ਹਾਂ ਤੋਂ ਵਿਸਫੋਟਕ ਵੀ ਬਰਾਮਦ ਕੀਤੇ ਗਏ ਹਨ।
ਪੰਜਾਬ ਸੂਬੇ ਦੀ ਪੁਲਿਸ ਦੇ ਅੱਤਵਾਦ ਰੋਕੂ ਵਿਭਾਗ ਨੇ ਕਿਹਾ ਕਿ ਇਸ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਲਾਹੌਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿੱਚ ਇਸਲਾਮਿਕ ਸਟੇਟ (IS) ਦੇ ਅੱਤਵਾਦੀਆਂ ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ। ਗ੍ਰਿਫਤਾਰ ਅੱਤਵਾਦੀਆਂ ਦੀ ਪਛਾਣ ਜੁਨੈਦ ਜ਼ਿਆ, ਮੁਹੰਮਦ ਵਕਾਸ, ਮੁਹੰਮਦ ਜਵਾਦ ਵਜੋਂ ਹੋਈ ਹੈ। ਇਹ ਲੋਕ ਲਾਹੌਰ ਵਿੱਚ ਸਰਕਾਰੀ ਇਮਾਰਤਾਂ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਉੱਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ।
ਦੱਸ ਦਈਏ ਕਿ ਇਨ੍ਹਾਂ ਕੋਲੋਂ ਆਈਈਡੀ, ਹੈਂਡ ਗ੍ਰਨੇਡ, ਵਿਸਫੋਟਕ, ਨਾਨ-ਇਲੈਕਟ੍ਰਿਕ ਡੈਟੋਨੇਟਰ, ਪਿਸਤੌਲ, ਲੈਪਟਾਪ, ਮੋਬਾਈਲ ਫੋਨ ਬਰਾਮਦ ਹੋਏ ਹਨ। ਗ੍ਰਿਫਤਾਰ ਕੀਤੇ ਅੱਤਵਾਦੀਆਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।