Friday, November 22, 2024
 

ਹਰਿਆਣਾ

ਕਰਨਾਲ ਪ੍ਰਸ਼ਾਸਨ ਤੇ ਕਿਸਾਨਾਂ ਵਿਚਾਲੇ ਬਣੀ ਸਹਿਮਤੀ

September 11, 2021 01:19 PM

ਕਰਨਾਲ : ਬਸਤਾੜਾ ਟੋਲ ਪਲਾਜ਼ਾ ‘ਤੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ਸਬੰਧੀ ਕਿਸਾਨ ਅਤੇ ਪ੍ਰਸ਼ਾਸਨ ਵਿਚਕਾਰ ਸਹਿਮਤੀ ਬਣ ਗਈ ਹੈ। ਐੱਸ.ਡੀ.ਐਮ. ਆਯੂਸ਼ ਸਿਨਹਾ ਵਿਰੁਧ ਕੇਸ ਦੀ ਨਿਆਂਇਕ ਜਾਂਚ ਹੋਵੇਗੀ। ਇਸ ਤੋਂ ਇਲਾਵਾ ਐੱਸ.ਡੀ.ਐਮ. ਆਯੂਸ਼ ਸਿਨਹਾ ਜਾਂਚ ਪੂਰੀ ਹੋਣ ਤੱਕ ਇਕ ਮਹੀਨੇ ਦੀ ਛੁੱਟੀ ਦੇ ‘ਤੇ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਿਸਾਨਾਂ ਨੇ ਸਾਂਝੀ ਪ੍ਰੈਸ ਕਾਨਫਰੰਸ ਕੀਤੀ। ਦਰਅਸਲ ਕਰਨਾਲ ਵਿੱਚ ਹੋਏ ਕਿਸਾਨਾਂ ਦੇ ਲਾਠੀਚਾਰਜ ਤੋਂ ਬਾਅਦ ਕਿਸਾਨ ਜੱਥੇਬੰਦੀਆਂ ਪਿਛਲੇ ਕੁਝ ਦਿਨਾਂ ਤੋਂ ਧਰਨੇ ‘ਤੇ ਬੈਠੀਆਂ ਸਨ।
ਪ੍ਰੈਸ ਕਾਨਫਰੰਸ ‘ਚ ਕਿਹਾ ਗਿਆ ਕਿ 28 ਅਗਸਤ ਨੂੰ ਹੋਈ ਘਟਨਾ ਦੀ ਜਾਂਚ ਸੇਵਮੁਕਤ ਜੱਜ ਕਰਨਗੇ ਅਤੇ ਇਹ ਜਾਂਚ ਇੱਕ ਮਹੀਨੇ ਵਿੱਚ ਪੂਰੀ ਕੀਤੀ ਜਾਵੇਗੀ। ਜਿਸ ਕਿਸਾਨ ਸੁਸ਼ੀਲ ਕਾਜਲ ਦੀ ਮੌਤ ਹੋਈ ਹੈ, ਉਸ ਦੇ ਪਰਿਵਾਰ ਦੇ ਦੋ ਮੈਂਬਰਾਂ ਨੂੰ ਡੀਸੀ ਰੇਟ ‘ਤੇ ਇੱਕ ਮਹੀਨੇ ਦੇ ਅੰਦਰ ਨੌਕਰੀ ਮਿਲੇਗੀ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਮਿਨੀ ਸਕੱਤਰੇਤ, ਕਰਨਾਲ ਵਿਖੇ ਲਗਾਇਆ ਗਿਆ ਧਰਨਾ ਸਮਾਪਤ ਹੋਵੇਗਾ।

 

Have something to say? Post your comment

 
 
 
 
 
Subscribe