Friday, November 22, 2024
 

ਚੰਡੀਗੜ੍ਹ / ਮੋਹਾਲੀ

ਪੰਜਾਬ ਸਰਕਾਰ ਵੱਲੋਂ SC ਨੌਜਵਾਨਾਂ ਨੂੰ ਵੱਡੀ ਰਾਹਤ

September 12, 2021 08:56 PM

10151 ਐਸ.ਸੀ. ਨੌਜਵਾਨਾਂ ਦਾ 41.48 ਕਰੋੜ ਰੁਪਏ ਦਾ ਕਰਜਾ ਮੁਆਫ: ਸਾਧੂ ਸਿੰਘ ਧਰਮਸੋਤ

ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ 10151 ਐਸ.ਸੀ. ਨੌਜਵਾਨਾਂ ਦੇ 50-50 ਹਜ਼ਾਰ ਦੇ ਕੁੱਲ 41.48 ਕਰੋੜ ਦੇ ਕਰਜ਼ੇ ਮੁਆਫ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਦੇ ਇਸ ਕਦਮ ਨਾਲ ਐਸ.ਸੀ. ਨੌਜਵਾਨਾਂ ਨੂੰ ਵੱਡੀ ਰਾਹਤ ਮਿਲੇਗੀ।
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨੂਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਰਾਹੀਂ ਸੂਬੇ ਦੇ ਨੌਜਵਾਨਾਂ ਵੱਲੋਂ ਸਵੈ-ਰੋਜਗਾਰ ਲਈ ਲਏ ਹਰ ਤਰਾਂ ਦੇ ਕਰਜ਼ਿਆਂ ਵਿੱਚੋਂ 50-50 ਹਜਾਰ ਰੁਪਏ ਮੁਆਫ ਕਰਨ ਦਾ ਫੈਸਲਾ ਕੀਤਾ ਹੈ।
ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਐਸ.ਸੀ. ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀ ਅਤੇ ਦਿਵਿਆਂਗ ਵਿਅਕਤੀਆਂ ਨੂੰ ਆਪਣਾ ਸਵੈ-ਰੋਜਗਾਰ ਚਲਾਉਣ ਲਈ ਘੱਟ ਵਿਆਜ ਦਰ ’ਤੇ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ। ਉਨਾਂ ਕਿਹਾ ਕਿ ਐਸ.ਸੀ. ਕਾਰਪੋਰੇਸ਼ਨ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਘੱਟ ਵਿਆਜ ਦਰ ’ਤੇ ਮੁਹੱਈਆ ਕਰਵਾਏ ਜਾਂਦੇ ਕਰਜ਼ਿਆਂ ਦੀ ਵਸੂਲੀ ਦਰ ਲਗਭੱਗ 77 ਫੀਸਦੀ ਹੈ। ਉਨਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਵੱਲੋਂ ਸਵੈ-ਰੋਜਗਾਰ ਲਈ ਲਏ ਕਰਜੇ ਵਪਾਰ ਦਾ ਫੇਲ ਹੋਣਾ, ਲਾਭਪਾਤਰੀ ਦੀ ਮੌਤ ਹੋਣਾ, ਘਰ ਵਿੱਚ ਕੋਈ ਕਮਾਉਣ ਵਾਲਾ ਨਾ ਹੋਣਾ ਅਤੇ ਕੋਵਿਡ੍-19 ਕਾਰਨ ਪੈਦਾ ਹੋਏ ਹਾਲਾਤਾਂ ਕਾਰਨ ਕਰਕੇ ਵੀ, ਵਾਪਸ ਕਰਨ ’ਚ ਮੁਸ਼ਕਿਲ ਆ ਰਹੀ ਸੀ। ਉਨਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਪ੍ਰੇਸ਼ਾਨੀ ’ਚੋਂ ਕੱਢਣ ਲਈ ਇਹ ਕਰਜ਼ ਰਾਹਤ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਸ. ਧਰਮਸੋਤ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਵੀ ਐਸ.ਸੀ. ਨੌਜਵਾਨਾਂ ਦੇ ਕਰਜ਼ੇ ਮੁਆਫ ਕਰਕੇ ਉਨਾਂ ਨੂੰ ਰਾਹਤ ਦਿੱਤੀ ਸੀ। ਉਨਾਂ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਪਹਿਲਾਂ ਵੀ 14260 ਐਸ.ਸੀ. ਕਰਜ਼ਦਾਰਾਂ ਦਾ 45.41 ਕਰੋੜ ਰੁਪਏ ਮੁਆਫ ਕੀਤੇ ਸਨ। ਉਨਾਂ ਦੱਸਿਆ ਕਿ ਸੂਬਾ ਸਰਕਾਰ ਨੇ ਪਿਛਲੇ 4 ਸਾਲਾਂ ਤੋਂਂ ਵੱਧ ਦੇ ਕਾਰਜਕਾਲ ਦੌਰਾਨ 8662 ਐਸ.ਸੀ. ਨੌਜਵਾਨਾਂ ਨੂੰ 8202.26 ਲੱਖ ਦੇ ਘੱਟ ਵਿਆਜ ਦਰਾਂ ’ਤੇ ਕਰਜੇ ਮੁਹੱਈਆ ਕਰਵਾਏ ਹਨ।
ਸ. ਧਰਮਸੋਤ ਨੇ ਅੱਗੇ ਦੱਸਿਆ ਕਿ ਐਸ.ਸੀ. ਕਾਰਪੋਰੇਸ਼ਨ ਦਾ ਮੁੱਖ ਉਦੇਸ਼ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੇਰੋਜ਼ਗਾਰ ਨੌਜਵਾਨਾਂ ਨੂੰ ਘੱਟ ਵਿਆਜ ਦਰ ’ਤੇ ਸਵੈ-ਰੋਜ਼ਗਾਰ ਧੰਦੇ ਜਿਵੇਂ ਡੇਅਰੀ ਫਾਰਮ, ਕਰਿਆਨਾ ਦੁਕਾਨ, ਕੱਪੜੇ ਦੀ ਦੁਕਾਨ, ਸ਼ਟਰਿੰਗ ਦਾ ਕੰਮ, ਲੱਕੜ ਦਾ ਕੰਮ, ਉਚੇਰੀ ਵਿੱਦਿਆ ਕਰਜੇ ਲਈ ਘੱਟ ਵਿਆਜ ਦਰ ’ਤੇ ਕਰਜ਼ਾ ਮੁਹੱਈਆ ਕਰਾਵਾਉਣਾ ਹੈ, ਤਾਂ ਕਿ ਇਨਾਂ ਦੇ ਆਰਥਿਕ ਪੱਧਰ ਨੂੰ ਉੱਪਰ ਚੁੱਕਿਆ ਜਾ ਸਕੇ ਅਤੇ ਇਨਾਂ ਨੂੰ ਗਰੀਬੀ ਰੇਖਾ ਤੋਂ ਬਾਹਰ ਕੱਢਿਆ ਜਾ ਸਕੇ।

 

 

Have something to say? Post your comment

Subscribe