ਜਲੰਧਰ : ਜਲੰਧਰ ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ACP ਸ: ਕੰਵਲਜੀਤ ਸਿੰਘ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਦੱਸ ਦਈਏ ਕਿ 55 ਸਾਲਾ ਸ: ਕੰਵਲਜੀਤ ਸਿੰਘ ਜਲੰਧਰ ਵਿੱਚ ਐਸ.ਪੀ.ਇਨਵੈਸਟੀਗੇਸ਼ਨ (SP Investigation) ਦੇ ਤੌਰ ’ਤੇ ਤਾਇਨਾਤ ਸਨ। ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ। ਮੂਲ ਰੂਪ ਵਿੱਚ ਰਾਜਪੁਰਾ ਦੇ ਰਹਿਣ ਵਾਲ।
ਸ: ਕੰਵਲਜੀਤ ਸਿੰਘ ਨੂੰ ਅਚਾਨਕ ਦਿਲ ਦਾ ਦੌਰਾ ਪਿਆ ਜਿਸ ਮਗਰੋਂ ਉਹਨਾਂ ਨੂੰ ਇਲਾਜ ਲਈ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਪਰ ਉਹਨਾਂ ਨੂੰ ਬਚਾਇਆ ਨਹੀਂ ਜਾ ਸਕਿਆ।
ADCP ਕ੍ਰਾਈਮ ਸ: ਹਰਪ੍ਰੀਤ ਸਿੰਘ ਬੈਨੀਪਾਲ ਨੇ ACP ਕੰਵਲਜੀਤ ਸਿੰਘ ਦੀ ਮੌਤ ਦੀ ਖ਼ਬਰ ਦੀ ਪੁਸ਼ਟੀ ਕੀਤੀ ਹੈ। ਜਲੰਧਰ ਦੇ ਪੁਲਿਸ ਕਮਿਸ਼ਨਰ ਸ: ਸੁਖ਼ਚੈਨ ਸਿੰਘ ਗਿੱਲ ਸਮੇਤ ਹੋਰਨਾਂ ਪੁਲਿਸ ਅਧਿਕਾਰੀਆਂ ਨੇ ਸ: ਕੰਵਲਜੀਤ ਸਿੰਘ ਦੀ ਬੇਵਕਤ ਮੌਤ ’ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਇਜ਼ਹਾਰ ਕੀਤਾ ਹੈ।