ਚੰਡੀਗੜ੍ਹ : ਮੌਸਮ ਵਿਭਾਗ ਵਲੋਂ ਸੋਮਵਾਰ ਯਾਨੀ ਕਿ ਅੱਜ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ, ਵੱਧ ਤੋਂ ਵੱਧ ਤਾਪਮਾਨ 33.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਮੌਸਮ ਦਾ ਆਮ ਤਾਪਮਾਨ ਹੈ। ਜਦੋਂਕਿ ਘੱਟੋ -ਘੱਟ ਤਾਪਮਾਨ 23.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਮੌਸਮ ਦੀ ਔਸਤ ਤੋਂ ਇੱਕ ਡਿਗਰੀ ਸੈਲਸੀਅਸ ਘੱਟ ਹੈ। ਸ਼ਨੀਵਾਰ ਨੂੰ ਦਿੱਲੀ ਵਿੱਚ ਭਾਰੀ ਮੀਂਹ ਪਿਆ। ਇਸ ਨਾਲ ਇਸ ਮੌਨਸੂਨ ਵਿੱਚ ਸਭ ਤੋਂ ਵੱਧ ਮੀਂਹ ਦਾ 46 ਸਾਲਾਂ ਦਾ ਰਿਕਾਰਡ ਟੁੱਟ ਗਿਆ। ਸੋਮਵਾਰ ਲਈ ਵੀ ਇਹ ਉਮੀਦ ਕੀਤੀ ਜਾਂਦੀ ਹੈ ਕਿ ਅਸਮਾਨ 'ਚ ਆਮ ਤੌਰ 'ਤੇ ਬੱਦਲਵਾਈ ਛਾਈ ਰਹੇਗੀ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 33 ਅਤੇ ਘੱਟੋ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਗਲੇ ਪੰਜ ਦਿਨਾਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। 12-16 ਸਤੰਬਰ ਦੇ ਦੌਰਾਨ ਉਤਰਾਖੰਡ ਵਿੱਚ ਕੁਝ ਥਾਵਾਂ 'ਤੇ ਹਲਕੇ ਮੀਂਹ ਦੇ ਨਾਲ-ਨਾਲ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।