ਮੋਹਾਲੀ (ਸੱਚੀ ਕਲਮ ਬਿਊਰੋ) : ਪੰਜਾਬ ਬੇਰੋਜ਼ਗਾਰ ਸਟੈਨੋ ਯੂਨੀਅਨ ਵੱਲੋਂ ਅਧੀਨ ਸੇਵਾਵਾਂ ਬੋਰਡ ਅੱਗੇ ਅੱਜ ਧਰਨਾ 23ਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ ਪਰ ਬਹੁਤ ਹੀ ਅਫਸੋਸ ਵਾਲੀ ਗੱਲ ਹੈ ਕੇ ਅੱਜ ਤੱਕ ਪੰਜਾਬ ਸਰਕਾਰ ਵੱਲੋਂ ਜਾਂ ਪੰਜਾਬ ਸਰਕਾਰ ਦੇ ਕਿਸੇ ਵੀ ਅਧਿਕਾਰੀ ਵੱਲੋਂ ਉਨ੍ਹਾਂ ਤੱਕ ਰਾਬਤਾ ਕਾਇਮ ਨਹੀਂ ਕੀਤਾ ਗਿਆ।
ਮੈਂਬਰਾਂ ਵੱਲੋਂ ਤਕਰੀਬਨ ਸਾਰੇ ਵਿਧਾਇਕਾਂ ਤੇ ਮੰਤਰੀਆਂ ਕੋਲ ਮੰਗ ਪੱਤਰ ਦਿੱਤੇ ਗਏ ਹਨ ਪਰ ਸ਼ਾਇਦ ਉਨ੍ਹਾਂ ਲਈ ਇਹ ਫਾਲਤੂ ਕਾਗਜ਼ ਹਨ। ਵਿਦਿਆਰਥੀ ਵਰਗ ਵਿੱਚ ਬਹੁਤ ਹੀ ਭਾਰੀ ਨਾਰਾਜ਼ਗੀ ਹੈ ਅਤੇ ਯੂਨੀਅਨ ਮੈਂਬਰਾਂ ਵੱਲੋਂ ਕਿਹਾ ਗਿਆ ਹੈ ਕੇ ਪੰਜਾਬ ਸਰਕਾਰ ਵਲੋਂ ਉਹਨਾਂ ਨੂੰ ਅਣਗੌਲਿਆਂ ਕਰਨ ਦਾ ਅੰਜਾਮ ਆਉਣ ਵਾਲੀਆਂ ਚੋਣਾਂ 2022 ਚ ਭੁਗਤਣਾ ਪਵੇਗਾ।
ਉਹਨਾਂ ਕਿਹਾ ਕਿ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਜਦੋਂਕਿ ਜਦੋਂ ਕਾਂਗਰਸ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਕੈਪਟਨ ਸਾਹਿਬ ਦਾ ਮੁੱਖ ਮੁੱਦਾ ਪੰਜਾਬ ਦੇ ਹਰ ਘਰ ਰੋਜ਼ਗਾਰ ਦਾ ਵਾਅਦਾ ਕੀਤਾ ਸੀ ਪਰ ਸੱਤਾ 'ਤੇ ਕਾਬਜ਼ ਹੁੰਦਿਆਂ ਹੀ ਹਰ ਇੱਕ ਵਾਅਦੇ ਨੂੰ ਭੁੱਲ ਗਏ। ਹੁਣ ਅਖੀਰਲੇ ਸਮੇਂ ਵਿੱਚ ਵੀ ਕੋਈ ਆਸ ਦੀ ਕਿਰਨ ਨਜ਼ਰ ਨਹੀਂ ਦਿਖਾਈ ਦੇ ਰਹੀ।