ਕਿਹਾ ਕਿ ਪ੍ਰਦਰਸ਼ਨਾਂ ਕਾਰਨ ਪੈ ਰਿਹਾ ਸੂਬੇ ਦੇ ਵਿਕਾਸ ‘ਤੇ ਮਾੜਾ ਅਸਰ
ਹੁਸ਼ਿਆਰਪੁਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amarinder Singh) ਨੇ ਅੱਜ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੁੱਧ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ (Farmers Protest) ਨਾ ਕਰਨ ਕਿਉਂਕਿ ਕਿਸਾਨੀ ਦੇ ਮੁੱਦੇ ‘ਤੇ ਰਾਜ ਅਤੇ ਇਸਦੇ ਲੋਕਾਂ ਨੇ ਪਹਿਲਾਂ ਹੀ ਏਕਤਾ ਪ੍ਰਗਟ ਕੀਤੀ ਹੈ।
ਕੈਪਟਨ ਅਮਰਿੰਦਰ 13.44 ਕਰੋੜ ਰੁਪਏ ਦੀ ਲਾਗਤ ਨਾਲ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਮੁਖਲਿਆਣਾ ਪਿੰਡ ਵਿੱਚ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਸੰਬੋਧਨ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮੁੱਚੇ ਲੋਕ ਜਾਇਜ਼ ਮੁੱਦਿਆਂ ਦੇ ਹੱਕ ਵਿੱਚ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਪੰਜਾਬ ਭਰ ਵਿੱਚ ਵਿਰੋਧ ਪ੍ਰਦਰਸ਼ਨ ਨਾ ਕਰਨ।
ਕੈਪਟਨ ਅਮਰਿੰਦਰ ਸਿੰਘ (CM Captain Amarinder Singh) ਨੇ ਕਿਹਾ ਕਿ ਕਿਸਾਨਾਂ ਵੱਲੋਂ ਪੰਜਾਬ ਵਿੱਚ 113 ਥਾਵਾਂ 'ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਰਾਜ ਦੇ ਹਿੱਤਾਂ ਵਿੱਚ ਬਿਲਕੁਲ ਨਹੀਂ ਹਨ, ਜਿਸ ਕਾਰਨ ਇਸ ਦੇ ਆਰਥਿਕ ਵਿਕਾਸ 'ਤੇ ਬਹੁਤ ਬੁਰਾ ਪ੍ਰਭਾਵ ਪਿਆ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਕਿਸਾਨਾਂ ਵੱਲੋਂ ਅੰਦੋਲਨ 'ਤੇ ਉਨ੍ਹਾਂ ਦੀ ਬੇਨਤੀ ਪ੍ਰਵਾਨ ਕੀਤੀ ਜਾਵੇਗੀ।
ਕੈਪਟਨ ਨੇ ਕਿਹਾ ਕਿ ਕਿਉਂਕਿ ਇਹ ਕਾਨੂੰਨ ਪਹਿਲਾਂ ਹੀ ਪੰਜਾਬ ਵਿਧਾਨ ਸਭਾ ਦੁਆਰਾ ਰੱਦ ਕਰ ਦਿੱਤੇ ਗਏ ਹਨ ਅਤੇ ਰਾਜ ਦੇ ਆਪਣੇ ਖੇਤੀਬਾੜੀ ਕਾਨੂੰਨਾਂ (Farmers Protest) ਦੁਆਰਾ ਬਦਲ ਦਿੱਤੇ ਗਏ ਹਨ ਜੋ ਰਾਜਪਾਲ ਨੂੰ ਮਨਜ਼ੂਰੀ ਲਈ ਭੇਜੇ ਗਏ ਸਨ ਪਰ ਇਹ ਅਜੇ ਤੱਕ ਰਾਸ਼ਟਰਪਤੀ ਨੂੰ ਨਹੀਂ ਭੇਜੇ ਗਏ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਦਾਇਰੇ ਵਿੱਚ ਜੋ ਕੁਝ ਵੀ ਸੀ ਉਹ ਸਾਡੇ ਵੱਲੋਂ ਤੁਰੰਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਦੇ ਵੱਖ -ਵੱਖ ਆਗੂਆਂ ਦੇ ਵਫ਼ਦ ਨੇ ਹਾਲ ਹੀ ਵਿੱਚ ਚੰਡੀਗੜ੍ਹ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ ਤਾਂ ਕਿ ਗੰਨੇ ਦੀ ਕੀਮਤ 325 ਰੁਪਏ ਤੋਂ ਵਧਾ ਕੇ 360 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ ਅਤੇ ਇਸ ਨੂੰ ਉਸੇ ਵੇਲੇ ਸਵੀਕਾਰ ਕਰ ਲਿਆ ਗਿਆ।
ਕੇਂਦਰ ਦੀ ਉਦਾਸੀਨਤਾ ਕਾਰਨ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਵਿੱਚ ਹੋ ਰਹੀ ਦੇਰੀ ’ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਰਾਜ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੀ ਬਜਾਏ ਕੇਂਦਰ ਸਰਕਾਰ ’ਤੇ ਇਹ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਦਬਾਅ ਪਾਉਣਾ ਚਾਹੀਦਾ ਹੈ।
ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦਿਓ