ਬੀਜਿੰਗ : ਚੀਨ 'ਚ ਫੁਜਿਆਨ ਸੂਬੇ ਦੇ ਤੱਟਵਰਤੀ ਸ਼ਹਿਰ ਸ਼ਿਆਮੇਨ 'ਚ ਸਖ਼ਤ ਤਾਲਾਬੰਦੀ ਲਗਾ ਦਿੱਤੀ ਗਈ ਹੈ। ਇਥੇ ਕੋਰੋਨਾ ਦੇ ਡੈਲਟਾ ਵੇਰੀਐਂਟ ਦੇ ਦਰਜਨਾਂ ਮਾਮਲੇ ਆਉਣ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਪ੍ਰਸ਼ਾਸਨ ਨੇ 45 ਲੱਖ ਦੀ ਆਬਾਦੀ ਵਾਲੇ ਇਸ ਸ਼ਹਿਰ 'ਚ ਜ਼ੀਰੇ ਟਾਲਰੈਂਸ ਦੀ ਨੀਤੀ ਲਾਗੂ ਕਰ ਦਿੱਤੀ ਹੈ। ਸ਼ਿਆਮੇਨ ਇਲੈਕਟ੍ਰਾਨਿਕ ਕੰਪੋਨੈਂਟ ਦੇ ਮੈਨਿਊਫੈਕਚਰਿੰਗ ਹੱਬ ਲਈ ਜਾਣਿਆ ਜਾਂਦਾ ਹੈ। ਸ਼ਹਿਰ 'ਚ 59 ਡੈਲਟਾ ਵੇਰੀਐਂਟ ਦੇ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਇਥੇ ਸਾਰੇ ਰਿਹਾਇਸ਼ੀ ਇਲਾਕਿਆਂ ਅਤੇ ਪਿੰਡਾਂ ਨੂੰ ਬੰਦ ਕਰ ਦਿੱਤਾ ਹੈ। ਸਿਨੇਮਾ, ਬਾਰ, ਜਿਮ, ਲਾਇਬ੍ਰੇਰੀ 'ਤੇ ਤਾਲੇ ਲਗਾ ਦਿੱਤੇ ਗਏ ਹਨ। ਸਾਰੇ ਕਿੰਡਰਗਾਰਟਨ, ਪ੍ਰਾਈਮਰੀ ਅਤੇ ਸੈਕੰਡਰੀ ਸਕੂਲ ਬੰਦ ਸਨ। ਵਿਦਿਆਰਥੀਆਂ ਨੂੰ ਆਨਲਾਈਨ ਕਲਾਸ ਲੈਣ ਲਈ ਕਿਹਾ ਗਿਆ ਹੈ। ਸ਼ਹਿਰ ਦੀ ਲੰਬੀ ਦੂਰੀ ਦੀ ਬੱਸ ਸਰਵਿਸ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਸ਼ਹਿਰ ਦੇ ਕੁਝ ਹਿੱਸਿਆਂ 'ਚ ਵੱਡੇ ਪੱਧਰ 'ਤੇ ਟੈਸਟਿੰਗ ਜਾਰੀ ਹੈ।
https://amzn.to/3983v1h