ਨਵੀਂ ਦਿੱਲੀ : ਮੌਸਮ ਵਿਭਾਗ ਨੇ ਦਿੱਲੀ, ਗੁਜਰਾਤ ਤੇ ਮੱਧ ਪ੍ਰਦੇਸ਼ 'ਚ 2 ਦਿਨ ਬਾਰਸ਼ ਜਾਰੀ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਨੇ ਦਿੱਲੀ ਐਨਸੀਆਰ 'ਚ ਭਾਰੀ ਬਾਰਸ਼ ਦਾ ਅਨੁਮਾਨ ਜ਼ਾਹਿਰ ਕਰਦਿਆਂ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਗੁਜਰਾਤ, ਛੱਤੀਸਗੜ੍ਹ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਓੜੀਸਾ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ ਮੈਦਾਨੀ ਇਲਾਕਿਆਂ 'ਚ 16 ਸਤੰਬਰ ਤਕ ਬਾਰਸ਼ ਹੋਣ ਦੀ ਗੱਲ ਕਹੀ ਹੈ। ਓੜੀਸਾ, ਛੱਤੀਸਗੜ੍ਹ, ਮੱਧ ਪ੍ਰਦੇਸ਼, ਗੁਜਰਾਤ, ਰਾਜਸਥਾਨ, ਅੰਡੇਮਾਨ ਸਮੇਤ ਉੱਤਰ ਪ੍ਰਦੇਸ਼ 'ਚ ਅਗਲੇ 24 ਘੰਟੇ ਮੱਧਮ ਬਾਰਸ਼ ਦੇ ਨਾਲ-ਨਾਲ ਕੁਝ ਹਿੱਸਿਆਂ 'ਚ ਭਾਰੀ ਬਾਰਸ਼ ਹੋ ਸਕਦੀ ਹੈ। ਉੱਥੇ ਹੀ ਪੱਛਮੀ ਬੰਗਾਲ, ਝਾਰਖੰਡ, ਗੋਆ, ਤੇਲੰਗਾਨਾ, ਕੇਰਲ, ਉੱਤਰਾਖੰਡ, ਆਂਧਰਾ ਪ੍ਰਦੇਸ਼ 'ਚ ਹਲਕੀ ਤੋਂ ਮੱਧਮ ਬਾਰਸ਼ ਦਾ ਅੰਦਾਜ਼ਾ ਹੈ। ਰਾਜਸਥਾਨ 'ਚ ਅਗਲੇ ਚਾਰ ਦਿਨਾਂ ਲਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜੈਪੁਰ ਮੌਸਮ ਵਿਭਾਗ ਦੇ ਮੁਤਾਬਕ ਕੋਟਾ, ਉਦੇਪੁਰ, ਅਜਮੇਰ, ਜੋਧਪੁਰ 'ਚ 18 ਸਤੰਬਰ ਤਕ ਮੱਧਮ ਤੋਂ ਤੇਜ਼ ਬਾਰਸ਼ ਹੋਣ ਦਾ ਅੰਦਾਜ਼ਾ ਲਾਇਆ ਗਿਆ ਹੈ। ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕਰ ਦਿੱਤਾ ਹੈ।
https://amzn.to/2XktM9U