Friday, November 22, 2024
 

ਰਾਸ਼ਟਰੀ

Farmer Protest: ਕਿਸਾਨ ਸਿੰਘੂ ਬਾਰਡਰ 'ਤੇ ਇੱਕ-ਪਾਸਿਉਂ ਸੜਕ ਖੋਲ੍ਹਣ ਲਈ ਤਿਆਰ

September 15, 2021 11:01 AM

ਨਵੀਂ ਦਿੱਲੀ: ਇਸ ਦੇ ਨਾਲ ਹੀ ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਸਰਕਾਰ ਨੇ ਡੀਸੀ ਲਲਿਤ ਸਿਵਾਚ ਤੇ ਐਸਪੀ ਦੀ ਕਿਸਾਨਾਂ ਨਾਲ ਗੱਲਬਾਤ ਕਰਕੇ ਰਸਤਾ ਖੋਲ੍ਹਣ ਦੀ ਜ਼ਿੰਮੇਵਾਰੀ ਲਗਾਈ ਹੈ। ਅਜਿਹੀ ਸਥਿਤੀ 'ਚ ਅਧਿਕਾਰੀ ਮੰਗਲਵਾਰ ਨੂੰ ਕੁੰਡਲੀ-ਸਿੰਘੂ ਸਰਹੱਦ 'ਤੇ ਪਹੁੰਚ ਗਏ ਸੀ। ਦਰਅਸਲ ਦੇਸ਼ ਦੀ ਰਾਜਧਾਨੀ ਦਿੱਲੀ ਦੀ ਸਿੰਘੂ ਸਰਹੱਦ 'ਤੇ ਪਿਛਲੇ 9 ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਕਿਸਾਨ ਸੜਕ ਦਾ ਇੱਕ ਪਾਸੇ ਖੋਲ੍ਹਣ ਲਈ ਤਿਆਰ ਹਨ। ਕਿਸਾਨ ਹੁਣ ਪ੍ਰਸ਼ਾਸਨ ਵੱਲੋਂ ਕੀਤੀ ਅਪੀਲ ਤੋਂ ਬਾਅਦ ਇੱਕ ਪਾਸੇ ਤੋਂ ਨੈਸ਼ਨਲ ਹਾਈਵੇ 44 ਖੋਲ੍ਹਣ ਲਈ ਸਹਿਮਤ ਹੋ ਗਏ ਹਨ। ਸੋਨੀਪਤ ਵਿੱਚ ਮੰਗਲਵਾਰ ਨੂੰ ਡੀਸੀ ਲਲਿਤ ਸਿਵਾਚ ਨੇ ਸੁਪਰੀਮ ਕੋਰਟ ਦੇ ਆਦੇਸ਼ ਦਾ ਹਵਾਲਾ ਦਿੰਦੇ ਹੋਏ ਕਿਸਾਨਾਂ ਦੇ ਨੁਮਾਇੰਦਿਆਂ ਨੂੰ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆ ਬਾਰੇ ਦੱਸਿਆ ਤੇ ਕਿਸਾਨਾਂ ਤੋਂ ਮਦਦ ਦੀ ਮੰਗ ਕੀਤੀ। ਇਸ ਦੌਰਾਨ ਡੀਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਤੋਂ ਸੋਨੀਪਤ-ਪਾਣੀਪਤ ਸੜਕ ਦਾ ਇੱਕ ਪਾਸਾ ਖੋਲ੍ਹ ਦੇਣ ਤਾਂ ਜੋ ਲੋਕਾਂ ਨੂੰ ਆਵਾਜਾਈ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ’ਤੇ ਕਿਸਾਨ ਨੁਮਾਇੰਦਿਆਂ ਨੇ ਜਥੇਬੰਦੀ ਦੀ ਮੀਟਿੰਗ ਕਰਕੇ ਹਾਂਪੱਖੀ ਜਵਾਬ ਦੇਣ ਦਾ ਭਰੋਸਾ ਦਿੱਤਾ ਹੈ।
ਦਰਅਸਲ ਮੋਨਿਕਾ ਅਗਰਵਾਲ ਦੀ ਜਨਹਿਤ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਹੈ ਕਿ ਲੋਕ ਹਿੱਤ ਵਿੱਚ ਕੌਮੀ ਮਾਰਗ ਨੰਬਰ 44 'ਤੇ ਕੁੰਡਲੀ-ਸਿੰਘੂ ਸਰਹੱਦ 'ਤੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਇੱਕਤਰਫ਼ਾ ਰਸਤਾ ਖੁੱਲ੍ਹਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਤਕਲੀਫ ਨਾ ਹੋਵੇ। ਇਸ ਮੀਟਿੰਗ ਵਿੱਚ ਕਿਸਾਨ ਨੁਮਾਇੰਦਿਆਂ ਨੇ ਦੱਸਿਆ ਕਿ ਉਹ ਵਨ-ਵੇ ਰੋਡ ਛੱਡ ਦੇਣਗੇ ਪਰ ਉਨ੍ਹਾਂ ਨੂੰ ਅੰਦੋਲਨ ਜਾਰੀ ਰੱਖਣ ਲਈ ਇੱਕ ਬਦਲਵੀਂ ਥਾਂ ਦਿੱਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਵਾਲੇ ਪਾਸੇ ਤੋਂ ਹਾਈਵੇ ਨੂੰ ਬੰਦ ਕਰਨਾ ਤੇ ਕੰਧ ਖੜ੍ਹੀ ਕਰਨਾ ਵੀ ਇਸ ਸਮੱਸਿਆ ਦਾ ਹਿੱਸਾ ਹੈ।

https://amzn.to/3EjVswF

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

 
 
 
 
Subscribe