ਬੀਜਿੰਗ : ਇੱਕ ਵਾਰ ਫਿਰ ਤੋਂ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਚੀਨ ਵਿਚ ਭੂਚਾਲ ਦੇ ਵੱਡੇ ਝਟਕੇ ਮਹਿਸੂਸ ਕੀਤੇ ਗਏ ਹਨ। ਅੱਜ ਸਵੇਰੇ ਸਥਾਨਕ ਸਮੇਂ 4:33 ਮਿੰਟ ਤੇ ਆਏ ਇਸ ਤੇਜ਼ ਭੂਚਾਲ ਦੇ ਝਟਕਿਆਂ ਨਾਲ ਲੋਕਾਂ ਵਿਚ ਹਾਹਾਕਾਰ ਮੱਚ ਗਈ ਅਤੇ ਲੋਕਾਂਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਚੀਨ ਦੱਖਣ-ਪੱਛਮੀ ਸਿਚੁਆਨ ਸੂਬੇ ਵਿਚ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 6.0 ਮਾਪੀ ਗਈ ਹੈ। ਇਸ ਭੁਚਾਲ ਦੇ ਆਉਣ ਨਾਲ ਕਈ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਲੋਕਾਂ ਨੂੰ ਬਚਾਉਣ ਦੇ ਕਾਰਜ ਸਰਕਾਰ ਵਲੋਂ ਸ਼ੁਰੂ ਕਰ ਦਿਤੇ ਗਏ ਹਨ। ਚੀਨ ਦੇ ਲੁਝੋਊ ਸ਼ਹਿਰ ਵਿਚ 3 ਹਜਾਰ ਤੋਂ ਜਿਆਦਾ ਲੋਕਾਂ ਨੂੰ ਬਚਾ ਕਾਰਜਾਂ ਚ ਲਗਾਇਆ ਗਿਆ ਹੈ। ਬਚਾਅ ਕਾਰਜ ਜੋਰਾਂ ਤੇ ਜਾਰੀ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਭੂਚਾਲ ਆਉਣ ਦੀਆਂ ਖਬਰਾਂ ਆਏ ਦਿਨ ਸਾਹਮਣੇ ਆਈਆਂ ਹਨ। ਜਿੱਥੇ ਕਈ ਦੇਸ਼ਾਂ ਵਿੱਚ ਆਏ ਭੂਚਾਲ ਕਾਰਨ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋਇਆ ਹੈ।