ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 17 ਸਤੰਬਰ ਨੂੰ ਕਿਸਾਨਾਂ ਦੇ ਹੱਕ ‘ਚ ਤੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਾਲੇ ਦਿਵਸ ਦਾ ਐਲਾਨ ਕੀਤਾ ਸੀ। ਇਸ ਤਹਿਤ ਅਕਾਲੀ ਦਲ ਵੱਲੋਂ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਸੰਸਦ ਤਕ ਰੋਸ ਮਾਰਚ ਕੱਢਿਆ ਜਾਣਾ ਸੀ। ਪਰ ਅਕਾਲੀ ਦਲ ਨੂੰ ਇਸ ਰੋਸ ਮਾਰਚ ਦੀ ਇਜਾਜ਼ਤ ਨਹੀਂ ਮਿਲੀ। ਅਕਾਲੀ ਦਲ ਨੇ ਵਿਰੋਧ ਮਾਰਚ ਕੱਢਣ ਦੀ ਆਗਿਆ ਨਾ ਦੇਣ ’ਤੇ ਕੇਂਦਰ ਸਰਕਾਰ ਦੀ ਨਿੰਦਾ ਕੀਤੀ ਹੈ। ਇਹ ਰੋਸ ਮਾਰਚ ਖੇਤੀ ਕਾਨੂੰਨਾਂ ਨੂੰ ਪਾਸ ਹੋਣ ਦੇ ਇਕ ਸਾਲ ਹੋਣ ਦੇ ਵਿਰੋਧ ’ਚ ਕੱਢਿਆ ਜਾ ਰਿਹਾ ਹੈ।
ਇਸ ਦੇ ਬਾਵਜੂਦ ਅਕਾਲੀ ਦਲ ਦੇ ਕਈ ਵਰਕਰ ਦੇਰ ਰਾਤ ਦਿੱਲੀ ਪਹੁੰਚੇ। ਜਿੰਨ੍ਹਾਂ ਨੂੰ ਦਿੱਲੀ ਪੁਲਿਸ ਨੇ ਦਿੱਲੀ ‘ਚ ਦਾਖਲ ਹੋਣ ਤੋਂ ਰੋਕ ਦਿੱਤਾ । ਰੋਸ ਮਾਰਚ ਕੱਢਣ ਦਾ ਫ਼ੈਸਲਾ ਪਾਰਟੀ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ, ਹਲਕਾ ਸੇਵਾਦਾਰਾਂ ਤੇ ਕੋਰ ਕਮੇਟੀ ਦੀ ਬੈਠਕ ’ਚ ਲਿਆ ਗਿਆ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਟਵੀਟ ਕਰਦਿਆਂ ਲਿਖਿਆ, ‘ਪੁਲਿਸ ਨੇ ਗੁਰਦੁਆਰਾ ਰਕਾਬ ਗੰਜ ਸਾਹਿਬ ਦਿੱਲੀ ਦੇ ਆਲੇ ਦੁਆਲੇ ਬੈਰੀਕੇਡ ਬਣਾਏ ਹੋਏ ਹਨ ਤਾਂ ਜੋ ਅਕਾਲੀ ਵਰਕਰਾਂ ਨੂੰ ਗੁਰਦੁਆਰੇ ਵਿੱਚ ਦਾਖਲ ਹੋਣ ਤੋਂ ਰੋਕਿਆ ਜਾ ਸਕੇ। ਇਹ ਐਮਰਜੈਂਸੀ ਤੋਂ ਬਾਅਦ ਸਭ ਤੋਂ ਮਾੜਾ ਰਵੱਈਆ ਹੈ।’