Saturday, November 23, 2024
 

ਰਾਸ਼ਟਰੀ

ਖੇਤੀ ਕਾਨੂੰਨਾਂ ਵਿਰੁੱਧ ਮਾਰਚ ਕੱਢ ਰਹੇ ਅਕਾਲੀ ਵਰਕਰਾਂ ਨੂੰ ਹਿਰਾਸਤ ’ਚ ਲਿਆ

September 17, 2021 04:08 PM

ਨਵੀਂ ਦਿੱਲੀ : ਅਕਾਲੀ ਦਲ ਬਾਦਲ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਅੱਜ ਐਲਾਨੇ ਗਏ ‘Black Friday' ਬਲੈਕ ਫਰਾਈਡੇ’ ਦੇ ਚਲਦਿਆਂ ਦਿੱਲੀ ਵਿੱਚ ਅਕਾਲੀ ਵਰਕਰਾਂ ਵੱਲੋਂ ਰੋਸ ਮਾਰਚ ਕੀਤਾ ਜਾਣਾ ਸੀ। ਇਸ ਤੋਂ ਪਹਿਲਾਂ ਹੀ ਪੁਲਿਸ ਨੇ ਦਿੱਲੀ ਵਿੱਚ ਦਾਖਲ ਹੋਣ ਵਾਲੇ ਰਾਹ ਸੀਲ ਕਰ ਦਿੱਤੇ ਅਤੇ ਅਕਾਲੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਦਿੱਲੀ ਪੁਲਿਸ ਨੇ ਕੌਮੀ ਰਾਜਧਾਨੀ ਦੇ ਪ੍ਰਵੇਸ਼ ਸਥਾਨਾਂ ਨੂੰ ਸੀਲ ਕਰਨ ਕਰ ਦਿੱਤਾ ਹੈ ਅਤੇ ਗੁਰਦੁਆਰਾ ਰਕਾਬਗੰਜ ਸਾਹਿਬ ਪਹੁੰਚ ਰਹੇ ਅਕਾਲੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ’ਤੇ ਉਨ੍ਹਾਂ ਨੇ ਦਿੱਲੀ ਪੁਲਿਸ ਦੇ ਇਨ੍ਹਾਂ ਕਦਮਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਨੂੰਨਾਂ ਵਿਰੁੱਧ ਸੰਸਦ ਵੱਲ ਕੱਢੇ ਜਾਣ ਵਾਲੇ ਰੋਸ ਮਾਰਚ ਨੂੰ ਅਸਫ਼ਲ ਬਣਾਉਣ ਦਿੱਲੀ ਪੁਲਿਸ ਪੂਰਾ ਜ਼ੋਰ ਲਾ ਰਹੀ ਹੈ।

 

Have something to say? Post your comment

Subscribe