ਚੰਡੀਗੜ੍ਹ: ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਇਕ ਵਾਰ ਫਿਰ ਤੋਂ ਚੰਡੀਗੜ੍ਹ ਆ ਰਹੇ ਹਨ। ਇਨ੍ਹਾਂ ਦਾ ਆਉਣ ਦਾ ਕਾਰਨ ਇਹ ਦਸਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਦਾ ਕਲੇਸ਼ ਹਾਲੇ ਖ਼ਤਮ ਨਹੀਂ ਹੋਇਆ ਅਤੇ ਇਸੇ ਮਾਮਲੇ ਨੂੰ ਇਕ ਵਾਰ ਫਿਰ ਤੋਂ ਸੁਲਝਾਉਣ ਲਈ ਉਹ ਆ ਰਹੇ ਹਨ। ਸ਼ਨੀਵਾਰ ਕੈਪਟਨ ਦਾ ਵੀ ਫੈਸਲਾ ਹੋ ਜਾਵੇਗਾ ਪੰਜਾਬ ਵਿਧਾਨ ਸਭਾ ਚੋਣਾਂ ਤਕ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣਗੇ ਜਾਂ ਨਹੀਂ। ਦੱਸ ਦੇਈਏ ਕਿ 40 ਕਾਂਗਰਸੀ ਵਿਧਾਇਕਾਂ ਨੇ ਹਾਈਕਮਾਨ ਨੂੰ ਰੀਪ੍ਰੇਜ਼ੇਂਟੇਸ਼ਨ ਭੇਜੀ ਸੀ। ਹਰੀਸ਼ ਰਾਵਤ ਵੱਲੋਂ ਦਿੱਤੀ ਜਾਣਕਾਰੀ ਦੇ ਮੁਤਾਬਕ ਅੱਜ ਸ਼ਾਮ ਪੰਜ ਵਜੇ ਚੰਡੀਗੜ੍ਹ 'ਚ ਇਹ ਮੀਟਿੰਗ ਹੋਵੇਗੀ। ਦੱਸ ਦੇਈਏ ਕਿ ਨਵਜੋਤ ਸਿੱਧੂ ਨੇ ਵੀ ਇਸ ਮੀਟਿੰਗ ਬਾਰੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।